- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਲੇਵੇ ਤੇ ਪ੍ਰੀ-ਨਰਸਰੀ ਸਕੂਲ ਰਜਿਸਟਰੇਸ਼ਨ ਕਰਵਾਉਣ- ਜ਼ਿਲ੍ਹਾ ਪ੍ਰੋਗਰਾਮ ਅਫਸਰ

- ਸਕੂਲ/ਟਰੱਸਟ ਈ ਸੇਵਾ ਰਾਹੀਂ ਸੁਵਿਧਾ ਕੇਂਦਰਾਂ ਤੋਂ ਨਵੀਂ ਰਜਿਸਟ੍ਰੇਸ਼ਨ ਤੇ ਰੀਨਿਊ ਕਰਵਾ ਸਕਦੇ
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ 3 ਤੋਂ 6 ਸਾਲ ਤੱਕ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਅਰਲੀ ਚਾਈਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਜ਼ਿਲ੍ਹੇ ਵਿਚ ਚੱਲ ਰਹੇ ਪ੍ਰਾਈਵੇਟ ਪਲੇਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀਆਂ ਜਾਣੀਆਂ ਹਨ। ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪ੍ਰਾਈਵੇਟ ਸੰਸਥਾਵਾਂ ਜੋ ਕਿ ਤਿੰਨ ਤੋਂ ਛੇ ਸਾਲ ਤੱਕ ਦੇ ਬੱਚਿਆਂ ਲਈ ਅਰਲੀ ਚਾਈਲਡ ਕੇਅਰ ਅਤੇ ਐਜੂਕੇਸ਼ਨ/ਪਲੇਵੇ ਸਕੂਲ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ ਜਾਂ ਕਰਨਾ ਚਾਹੁੰਦੀਆਂ ਹਨ, ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ, ਜਿਸ ਕਾਰਨ ਹੁਣ ਤੱਕ ਜ਼ਿਲ੍ਹੇ ਵਿਚ 21 ਪਲੇਵੇ ਸਕੂਲ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਰਜਿਸਟਰ ਕੀਤੇ ਜਾ ਚੁੱਕੇ ਹਨ।
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਅਧੀਨ ਚੱਲ ਰਹੇ ਸਾਰੇ ਪਲੇਵੇ ਸਕੂਲਾਂ ਦੇ ਨਾਲ-ਨਾਲ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਅਧੀਨ ਐਫੀਲੇਟਿਡ ਪ੍ਰਾਈਵੇਟ ਸਕੂਲਾਂ (ਜਿਨ੍ਹਾਂ ਵਿਚ ਪ੍ਰੀ ਪ੍ਰਾਈਮਰੀ ਵਿੰਗ ਚੱਲ ਰਹੇ ਹਨ) ਦੀਆਂ ਰਜਿਸਟ੍ਰੇਸ਼ਨਾਂ ਵੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਕਰਵਾਈਆਂ ਜਾਣੀਆਂ ਲਾਜ਼ਮੀ ਹਨ। ਇਸ ਲਈ ਜ਼ਿਲ੍ਹੇ ਅਧੀਨ ਆਉਂਦੇ ਸਮੂਹ ਪ੍ਰੀ-ਨਰਸਰੀ ਅਤੇ ਪਲੇਵੇ ਸਕੂਲਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਸਕੂਲਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਆਨਲਾਈਨ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਕੂਲ/ਟਰੱਸਟ ਈ ਸੇਵਾ ਰਾਹੀਂ ਸੁਵਿਧਾ ਕੇਂਦਰਾਂ ਤੋਂ ਆਪਣੀ ਨਵੀਂ ਰਜਿਸਟ੍ਰੇਸ਼ਨ ਅਤੇ ਰੀਨਿਊ ਕਰਵਾ ਸਕਦੇ ਹਨ। ਸਬੰਧਿਤ ਵਿਭਾਗ ਪੰਜਾਬ ਅਧੀਨ ਚੱਲ ਰਹੇ ਸਾਰੇ ਪਲੇਵੇ ਸਕੂਲਾਂ ਦੇ ਨਾਲ-ਨਾਲ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਅਧੀਨ ਐਫੀਲੇਟਿਡ ਪ੍ਰਾਈਵੇਟ ਸਕੂਲਾਂ (ਜਿਨ੍ਹਾਂ ਵਿਚ ਪ੍ਰੀ-ਪ੍ਰਾਈਮਰੀ ਵਿੰਗ ਚੱਲ ਰਹੇ ਹਨ) ਦੀਆਂ ਰਜਿਸਟ੍ਰੇਸ਼ਨਾਂ ਕਰਵਾਉਣੀਆਂ ਵੀ ਲਾਜਮੀ ਹਨ। ਇਸ ਲਈ ਪਲੇਵੇ ਸਕੂਲਾਂ/ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕ ਆਪਣੇ ਸਕੂਲਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਜਲਦੀ ਤੋਂ ਜਲਦੀ ਕਰਵਾਉਣ। ਅਜਿਹਾ ਨਾ ਕਰਵਾਉਣ ਦੀ ਸੂਰਤ ਵਿਚ ਸੰਬੰਧਤ ਸਕੂਲਾਂ ਖਿਲਾਫ ਬਣਦੀ ਕਾਨੂਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਮਾਪਿਆਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਆਪਣੇ ਬੱਚਿਆਂ ਨੂੰ ਉਨ੍ਹਾਂ ਪਲੇਵੇ ਸਕੂਲਾਂ ਵਿਚ ਹੀ ਦਾਖਲ ਕਰਵਾਉਣ ਨੂੰ ਤਰਜੀਹ ਦੇਣ ਜੋ ਪਹਿਲਾਂ ਹੀ ਵਿਭਾਗ ਨਾਲ ਰਜਿਸਟਰ ਹਨ।