ਸੀ-ਪਾਈਟ ਕੈਂਪ ’ਚ ਸਕਿਓਰਿਟੀ ਗਾਰਡ ਤੇ ਸੁਪਰਵਾਈਜ਼ਰ ਕੋਰਸ ਲਈ ਰਜਿਸਟ੍ਰੇਸ਼ਨ ਸ਼ੁਰੂ
ਸੀ-ਪਾਈਟ ਕੈਂਪ ਵਿਖੇ ਸਕਿਉਰਟੀ ਗਾਰਡ ਅਤੇ ਸੁਪਰਵਾਈਜ਼ਰ ਕੋਰਸ ਲਈ ਰਜਿਸਟ੍ਰੇਸ਼ਨ ਸ਼ੁਰੂ
Publish Date: Sat, 24 Jan 2026 04:20 PM (IST)
Updated Date: Sun, 25 Jan 2026 04:01 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਸੀ-ਪਾਈਟ ਕੈਂਪ ਨਵਾਂਸ਼ਹਿਰ ਦੇ ਟ੍ਰੇਨਿੰਗ ਅਧਿਕਾਰੀ ਸੂਬੇਦਾਰ ਤਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹ੍ਹਾ ਸ਼ਹੀਦ ਭਗਤ ਸਿੰਘ ਨਗਰ ਤੇ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਖੰਨਾ ਦੇ ਨੌਜਵਾਨਾਂ ਲਈ ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ ਸਕਿਓਰਿਟੀ ਗਾਰਡ ਅਤੇ ਸਕਿਓਰਿਟੀ ਸੁਪਰਵਾਈਜ਼ਰ ਦੇ ਕੋਰਸ ਲਈ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਕਿਸੇ ਵੀ ਕੰਮ ਵਾਲੇ ਦਿਨ ਆਪਣੀ ਪੜ੍ਹਾਈ ਵਾਲੇ ਸਰਟੀਫਿਕੇਟ, ਆਧਾਰ ਕਾਰਡ ਅਤੇ 2 ਫੋਟੋਆਂ ਲੈ ਕੇ ਆ ਸਕਦੇ ਹਨ। ਇਨ੍ਹਾਂ ਕੋਰਸਾਂ ਲਈ ਸੀਮਤ ਸੀਟਾਂ ਹੀ ਹਨ ਤੇ ਜਿਹੜੇ ਨੌਜਵਾਨ ਪਹਿਲਾਂ ਆ ਕੇ ਆਪਣੀ ਰਜਿਸਟ੍ਰੇਸ਼ਨ ਕਰਵਾਉਣਗੇ, ਉਨ੍ਹਾਂ ਨੂੰ ਇਸ ਕੋਰਸ ’ਚ ਦਾਖਲਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਰਸ ਖਤਮ ਹੋਣ ਉਪੰਰਤ ਨੌਜਵਾਨਾਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ, ਜਿਸ ਦੇ ਆਧਾਰ ’ਤੇ ਪੰਜਾਬ ਦੇ ਵੱਖ-ਵੱਖ ਅਦਾਰਿਆਂ ’ਚ ਸਕਿਓਰਿਟੀ ਗਾਰਡ ਤੇ ਸਕਿਓਰਿਟੀ ਸੁਪਰਵਾਈਜ਼ਰ ਦੀਆਂ ਨੌਕਰੀਆਂ ਦੇ ਮੌਕੇ ਮਿਲਣਗੇ। ਇਸ ਤੋਂ ਇਲਾਵਾ ਐੱਸਐੱਸਸੀ ਜੀਡੀ, ਪੰਜਾਬ ਪੁਲਿਸ ਅਤੇ ਆਰਮੀ ਦੀ ਅਗਨੀਵੀਰ ਦੀ ਫਿਜੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਵੀ ਕਰਵਾਈ ਜਾ ਰਹੀ ਹੈ। ਚਾਹਵਾਨ ਨੌਜਵਾਨ ਆ ਕੇ ਇਸ ਦਾ ਲਾਭ ਵੀ ਉਠਾ ਸਕਦੇ ਹਨ। ਕੈਂਪ ’ਚ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਤੇ ਖਾਣਾ ਮੁਫ਼ਤ ਦਿੱਤਾ ਜਾਵੇਗਾ।