ਮੁੱਖ ਮੰਤਰੀ ਸਿਹਤ ਕਾਰਡ ਦੀ ਰਜਿਸਟ੍ਰੇਸ਼ਨ ਸੂਬੇ ਭਰ 'ਚ ਤੇਜ਼ੀ ਨਾਲ ਜਾਰੀ
ਮੁੱਖ ਮੰਤਰੀ ਸਿਹਤ ਕਾਰਡ ਦੀ ਰਜਿਸਟ੍ਰੇਸ਼ਨ ਸੂਬੇ ਭਰ 'ਚ ਤੇਜ਼ੀ ਨਾਲ ਜਾਰੀ
Publish Date: Fri, 06 Feb 2026 03:38 PM (IST)
Updated Date: Fri, 06 Feb 2026 03:41 PM (IST)

ਆਧਾਰ ਤੇ ਵੋਟਰ ਕਾਰਡ ਨਾਲ ਲੋਕ ਕਰਵਾ ਰਹੇ ਰਜਿਸਟ੍ਰੇਸ਼ਨ-ਹਰਜੋਤ ਲੋਹਟੀਆ ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ। ਮੁੱਖ ਮੰਤਰੀ ਸਿਹਤ ਕਾਰਡ ਯੋਜਨਾ ਨੂੰ ਸੂਬੇ ਭਰ ਚ ਭਰਵਾਂ ਸਮਰਥਨ ਮਿਲ ਰਿਹਾ ਹੈ। ਐੱਸਸੀ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਪਰਸਨ ਹਰਜੋਤ ਕੌਰ ਲੋਹਟੀਆ ਨੇ ਦੱਸਿਆ ਕਿ ਸਿਹਤ ਕਾਰਡ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਬਹੁਤ ਤੇਜ਼ੀ ਨਾਲ ਜਾਰੀ ਹੈ ਅਤੇ ਲੋਕਾਂ ਚ ਇਸ ਯੋਜਨਾ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਚ ਲੋਕ ਆਪਣੇ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਵੱਡੀ ਗਿਣਤੀ ਚ ਪਹੁੰਚ ਰਹੇ ਹਨ ਅਤੇ ਸੌਖੀ ਪ੍ਰਕਿਰਿਆ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਿਹਤ ਕਾਰਡ ਗਰੀਬ, ਮੱਧ ਵਰਗ ਅਤੇ ਲੋੜਵੰਦ ਪਰਿਵਾਰਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਕਾਰਡ ਦੇ ਜ਼ਰੀਏ ਪਰਿਵਾਰਾਂ ਨੂੰ ਲੱਖਾਂ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਜਿਸ ਨਾਲ ਮਹਿੰਗੇ ਇਲਾਜ ਕਾਰਨ ਪੈਦਾ ਹੋਣ ਵਾਲੀਆਂ ਆਰਥਿਕ ਮੁਸ਼ਕਿਲਾਂ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਯੋਜਨਾ ਪੰਜਾਬ ਦੇ ਸਿਹਤ ਖੇਤਰ ਚ ਇੱਕ ਇਤਿਹਾਸਕ ਅਤੇ ਇਨਕਲਾਬੀ ਕਦਮ ਸਾਬਤ ਹੋ ਰਹੀ ਹੈ। ਮੀਡੀਆ ਇੰਚਾਰਜ ਮਨਜੀਤ ਸਿੰਘ ਨਾਮਧਾਰੀ ਨੇ ਕਿਹਾ ਕਿ ਰਜਿਸਟ੍ਰੇਸ਼ਨ ਕਰਵਾ ਰਹੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਦਾ ਦਿਲੋਂ ਧੰਨਵਾਦ ਕਰ ਰਹੇ ਹਨ। ਕਿਉਂਕਿ ਇਹ ਸਰਕਾਰ ਲੋਕਾਂ ਦੀ ਸਿਹਤ ਨੂੰ ਸਭ ਤੋਂ ਵੱਡੀ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਹੈ ਕਿ ਕੋਈ ਵੀ ਪੰਜਾਬੀ ਵਿੱਤੀ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਅੰਤ ਚ ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਲੋਕਾਂ ਨੇ ਹਾਲੇ ਤੱਕ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾਈ। ਉਹ ਤੁਰੰਤ ਮੁੱਖ ਮੰਤਰੀ ਸਿਹਤ ਕਾਰਡ ਬਣਵਾਉਣ। ਤਾਂ ਜੋ ਇਸ ਲੋਕ-ਹਿਤੈਸ਼ੀ ਯੋਜਨਾ ਦਾ ਪੂਰਾ ਲਾਭ ਲਿਆ ਜਾ ਸਕੇ।