- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਤ ਬਾਬਾ ਇੰਦਰ ਸਿੰਘ ਮੋਨੀ ਦੀ 86ਵੀਂ ਬਰਸੀ ਸੰਬੰਧੀ ਧਾਰਮਿਕ ਸਮਾਗਮ 22 ਤੋਂ

ਬਲਵਿੰਦਰ ਸਿੰਘ, ਪੰਜਾਬੀ ਜਾਗਰਣ, ਰਾਹੋਂ : ਪਿੰਡ ਛੋਕਰਾਂ ਵਿਖੇ ਸੰਤ ਬਾਬਾ ਇੰਦਰ ਸਿੰਘ ਮੋਨੀ ਦੀ 86ਵੀਂ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ 22, 23 ਅਤੇ 24 ਅਕਤੂਬਰ 2026 ਨੂੰ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰੋਗਰਾਮ ਦੀ ਸ਼ੁਰੂਆਤ 22 ਅਕਤੂਬਰ ਦਿਨ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਦੀ ਆਰੰਭਤਾ ਨਾਲ ਹੋਵੇਗੀ। ਉਪਰੰਤ ਨਗਰ ਕੀਰਤਨ ਸਜਾਇਆ ਜਾਵੇਗਾ। ਜੋ ਪਿੰਡ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦਾ ਹੋਇਆ ਕੁਟੀਆ ਵਿਖੇ ਸਮਾਪਤ ਹੋਵੇਗਾ।।23 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸੰਤ ਸਮਾਗਮ ਦੀ ਆਰੰਭਤਾ ਸਵੇਰੇ 10 ਵਜੇ ਹੋਵੇਗੀ।।ਜਿਸ ਦੌਰਾਨ ਵੱਖ-ਵੱਖ ਧਾਰਮਿਕ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਸਮੇਂ ਸੰਤ ਮਹਾਂਪੁਰਖ ਆਪਣੇ ਧਾਰਮਿਕ ਵਿਚਾਰਾਂ ਅਤੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਅਤੇ ਸੇਵਾ ਦੇ ਮਾਰਗ ਨਾਲ ਜੁੜਨ ਦਾ ਸੰਦੇਸ਼ ਦੇਣਗੇ।।24 ਅਕਤੂਬਰ ਦਿਨ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਕਵੀਸ਼ਰੀ ਅਤੇ ਗੁਰਮਤਿ ਸਮਾਗਮ ਰਾਹੀਂ ਸੰਗਤਾਂ ਨੂੰ ਗੁਰ-ਇਤਿਹਾਸ ਅਤੇ ਸਿੱਖ ਧਰਮ ਨਾਲ ਸੰਬੰਧਤ ਵਿਚਾਰਾਂ ਨਾਲ ਜੋੜਿਆ ਜਾਵੇਗਾ।।ਸਮਾਗਮ ਦੌਰਾਨ ਸ੍ਰੀ ਗੁਰੂ ਹਰਿ ਰਾਏ ਵਿਦਿਆ ਕੇਂਦਰ ਛੋਕਰਾਂ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਵੀ ਸੇਵਾ ਕਾਰਜਾਂ ਵਿਚ ਸਹਿਯੋਗ ਕਰਨਗੇ। ਪ੍ਰਬੰਧਕਾਂ ਵੱਲੋਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੰਗਤਾਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਦੀ ਅਪੀਲ ਕੀਤੀ। ਗੱਦੀ ਨਸ਼ੀਨ ਬਾਬਾ ਰਜਿੰਦਰ ਸਿੰਘ ਨੇ ਸੰਗਤਾਂ ਨੂੰ ਸਮਾਗਮ ਵਿਚ ਪੁੱਜਣ ਦੀ ਅਪੀਲ ਕੀਤੀ।