ਪ੍ਰਦੀਪ ਭਨੋਟ, ਨਵਾਂਸ਼ਹਿਰ : ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜੇ ਮੌਕੇ ਆਈਟੀਆਈ ਨਵਾਂਸ਼ਹਿਰ 'ਚ ਹੋਣ ਵਾਲੇ ਸਮਾਗਮ ਦੌਰਾਨ ਰਾਜ ਦੇ ਟਰਾਂਸਪੋਰਟ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਮੰਤਰੀ ਰਜ਼ੀਆ ਸੁਲਤਾਨਾ ਸਵੇਰੇ 10 ਵਜੇ ਤਿਰੰਗਾ ਲਹਿਰਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਨੈ ਬੁਬਲਾਨੀ ਨੇ ਸ਼ੁੱਕਰਵਾਰ ਨੂੰ ਫੁੱਲ ਡਰੈੱਸ ਰੀਹਰਸਲ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਕੌਮੀ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਵੱਲੋਂ ਐੱਸਐੱਸਪੀ ਅਲਕਾ ਮੀਨਾ ਨਾਲ ਪਰੇਡ ਦਾ ਨਿਰੀਖਣ ਵੀ ਕੀਤਾ ਗਿਆ। ਇਸ ਦੌਰਾਨ ਡੀਐੱਸਪੀ ਨਵਾਂਸ਼ਹਿਰ ਹਰਨੀਲ ਸਿੰਘ ਦੀ ਅਗਵਾਈ 'ਚ ਪੁਲਿਸ, ਮਹਿਲਾ ਪੁਲਿਸ, ਹੋਮਗਾਰਡਜ਼ ਜੁਆਨ, ਜੀਓਜੀ, ਜਵਾਹਰ ਨਵੋਦਿਆ ਵਿਦਿਆਲਿਆ ਦੇ ਸਕਾਊਟਸ ਤੇ ਗਰਲ ਗਾਈਡਜ਼ ਵੱਲੋਂ ਸ਼ਾਨਦਾਰ ਮਾਰਚ ਪਾਸਟ ਵੀ ਕੀਤਾ ਗਿਆ। ਮਾਰਚ ਪਾਸਟ 'ਚ ਸੇਂਟ ਜੋਜ਼ਫ਼ ਕਾਨਵੈਂਟ ਸਕੂਲ ਮੱਲਪੁਰ ਅੜਕਾਂ ਦੀ ਬੈਂਡ ਟੀਮ ਨੇ ਵੀ ਸਾਥ ਦਿੱਤਾ। ਪੁਲਿਸ ਟੁਕੜੀਆਂ ਦੀ ਅਗਵਾਈ ਏਐੱਸਆਈ ਸਰਬਜੀਤ ਸਿੰਘ, ਸਬ ਇੰਸਪੈਕਟਰ ਰਾਧੇ ਕਿ੍ਸ਼ਨ, ਸਬ ਇੰਸਪੈਕਟਰ ਗੁਰਕੀਰਤ ਕੌਰ, ਹੋਮਗਾਰਡਜ਼ ਦੀ ਅਗਵਾਈ ਪਲਾਟੂਨ ਕਮਾਂਡਰ ਰਾਮਪਾਲ, ਗਾਰਡੀਅਨਜ਼ ਆਫ਼ ਗਵਰਨੈਂਸ ਦੀ ਅਗਵਾਈ ਸੇਵਾਮੁਕਤ ਕੈਪਟਨ ਸਤਪਾਲ ਸਿੰਘ ਤਹਿਸੀਲ ਹੈੱਡ ਨਵਾਂਸ਼ਹਿਰ ਨੇ ਕੀਤੀ। ਇਸ ਮੌਕੇ ਐੱਸਐੱਸਪੀ ਅਲਕਾ ਮੀਨਾ, ਏਡੀਸੀ (ਜ) ਅਦਿਤਿਆ ਉੱਪਲ, ਐੱਸਡੀਐੱਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐੱਸਪੀ (ਐੱਚ) ਬਲਵਿੰਦਰ ਸਿੰਘ ਭੀਖੀ ਵੀ ਹਾਜ਼ਰ ਸਨ।

ਕਿਹੜੇ ਪੋਜੈਕਟਾਂ ਦਾ ਕੀਤਾ ਜਾਵੇਗਾ ਉਦਘਾਟਨ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਸਮਾਗਮ ਦੌਰਾਨ ਆਈਟੀਆਈ ਗਰਾਊਂਡ ਵਿਖੇ ਹੀ ਦਾਣਾ ਮੰਡੀ ਬੰਗਾ ਦੇ ਕੰਕਰੀਟ ਫ਼ਰਸ਼ ਪ੍ਰਰਾਜੈਕਟ ਦੀ ਉਸਾਰੀ ਦੀ ਸ਼ੁਰੂਆਤ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਾਡਲਾ ਦਾ ਉਦਘਾਟਨ ਕੀਤਾ ਜਾਵੇਗਾ। ਜਦਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ 'ਚ ਲਰਨਿੰਗ ਲਾਇਸੰਸ ਸੁਵਿਧਾ ਦੀ ਸ਼ੁਰੂਆਤ ਐੱਸਡੀਐੱਮ ਦਫ਼ਤਰ ਨਵਾਂਸ਼ਹਿਰ ਵਿਖੇ ਸਥਿਤ ਸੇਵਾ ਕੇਂਦਰ ਤੋਂ ਕੀਤੀ ਜਾਵੇਗੀ।

ਵੱਖ ਵੱਖ ਸਕੂਲਾਂ ਨੇ ਕੀਤੀ ਫੁੱਲ ਡਰੈੱਸ ਰਿਹਰਸਲ

ਪੀਟੀ ਸ਼ੋਅ 'ਚ ਦੋਆਬਾ ਸਿੱਖ ਨੈਸ਼ਨਲ ਸਕੂਲ ਨਵਾਂਸ਼ਹਿਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿਆਲਾ, ਆਦਰਸ਼ ਬਾਲ ਵਿਦਿਆਲਿਆ ਨਵਾਂਸ਼ਹਿਰ, ਸ਼ਿਵਾਲਿਕ ਪਬਲਿਕ ਸਕੂਲ ਨਵਾਂਸ਼ਹਿਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ, ਬੱਬਬ ਕਰਮ ਸਿੰਘ ਮੈਮੋਰੀਅਲ ਸਕੂਲ ਦੌਲਤਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਾਡਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਹਾ, ਸਭਿਆਚਾਰਕ ਪ੍ਰਰੋਗਰਾਮ 'ਚ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਮੱਲਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰਾਹੋਂ, ਆਦਰਸ਼ ਬਾਲ ਵਿਦਿਆਲਿਆ ਸਕੂਲ ਰਾਹੋਂ, ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ, ਸਤਲੁਜ ਪਬਲਿਕ ਸਕੂਲ ਬੰਗਾ, ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਅਤੇ ਸ਼ਿਵਾਲਿਕ ਪਬਲਿਕ ਸਕੂਲ ਨਵਾਂਸ਼ਹਿਰ ਨੇ ਆਪਣੀਆਂ ਦੇਸ਼ ਭਗਤੀ ਭਰਪੂਰ ਪੇਸ਼ਕਾਰੀਆਂ ਨਾਲ ਹਾਜ਼ਰੀ ਲਗਵਾਈ।