ਸੇਵਾਮੁਕਤ ਬ੍ਰਿਗੇਡੀਅਰ ਨੇ ਲੋਕ ਮਿਲਣੀ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਰਿਟਾ. ਬ੍ਰਿਗੇਡੀਅਰ ਰਾਜ ਕੁਮਾਰ ਨੇ ਲੋਕ ਮਿਲਣੀ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
Publish Date: Wed, 26 Aug 2026 05:24 PM (IST)
Updated Date: Wed, 26 Aug 2026 05:25 PM (IST)
ਹਰਦੀਪ ਚੌਧਰੀ, ਪੰਜਾਬੀ ਜਾਗਰਣ ਪੋਜੇਵਾਲ ਸਰਾਂ : ਗੁੱਜਰ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਸੇਵਾਮੁਕਤ ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਪਿੰਡ ਛੂਛੇਵਾਲ ਵਿਖੇ ਲੋਕ ਮਿਲਣੀ ਕਰ ਕੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਰਵਾਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬਲਾਚੌਰ ਹਲਕੇ ਦੇ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਲੰਬੇ ਸਮੇਂ ਤੋਂ ਅਣਗੌਲੇ ਰਹੇ ਇਲਾਕੇ ਵਿਚ ਨਵੀਆਂ ਸੜਕਾਂ ਦਾ ਨਿਰਮਾਣ, ਕੰਢੀ ਨਹਿਰ ਦਾ ਪਾਣੀ ਖੇਤਾਂ ਤੱਕ ਪਹੁੰਚਾਉਣ ਸਮੇਤ ਕਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਪਾਣੀ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਲੋਕ-ਪੱਖੀ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਯੋਜਨਾਵਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਭਵਿੱਖ ਵਿਚ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਬਲਾਚੌਰ ਹਲਕੇ ਦੇ ਲੋਕਾਂ ਲਈ ਦਿਨ-ਰਾਤ ਹਾਜ਼ਰ ਰਹਿਣਗੇ। ਇਸ ਮੌਕੇ ਪਿੰਡ ਛੂਛੇਵਾਲ ਤੋਂ ਸੂਬੇਦਾਰ ਸੁਭਾਸ਼ ਚੰਦਰ, ਸੋਨੀ ਕੁਮਾਰ, ਰਤਨ ਲਾਲ, ਰੋਸ਼ਨ ਲਾਲ, ਸ਼ਾਮ ਲਾਲ, ਮਨੋਹਰ ਲਾਲ ਨੰਬਰਦਾਰ, ਨੀਲ ਕੁਮਾਰ ਨੌਤਾ, ਗੁਰਭਜਨ ਲਾਲ, ਚਮਨ ਲਾਲ, ਜੀਤ ਰਾਮ, ਹਰੀ ਰਾਸ, ਹਰਨਾਮ ਦਾਸ, ਹਰਮੇਸ਼ ਲਾਲ ਕਾਲੂ, ਮੋਹਣ ਲਾਲ, ਸਿਕੰਦਰ ਸਿੰਘ, ਮੋਹਣ ਲਾਲ ਪੀਪੀ, ਡਾ. ਲਛਮਣ ਦਾਸ, ਨੰਬਰਦਾਰ ਬਿੱਕਰ ਸਿੰਘ, ਪਵਨ ਕੁਮਾਰ, ਅਸ਼ੋਕ ਕੁਮਾਰ, ਰੋਸ਼ਨ ਲਾਲ ਭਗਤ, ਗੁਰਦਿਆਲ ਸਿੰਘ, ਪੰਚ ਇੰਦਰ, ਬੰਟੀ, ਰਿੰਕੂ, ਰੂਪ ਲਾਲ, ਮਨੋਹਰ ਲਾਲ, ਪੀਤੂ, ਰਾਜ ਕੁਮਾਰ ਰਾਜੂ, ਸਰਪੰਚ ਹਰਿ ਕਿਸ਼ਨ ਤੋਂ ਇਲਾਵਾ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।