ਰਿਟਾ. ਬ੍ਰਿਗੇਡੀਅਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਿੰਡ ਮਹਿੰਦਪੁਰ ਉੱਲਦਣੀ ਵਿਖੇ ਰਿਟਾ. ਬ੍ਰਿਗੇਡੀਅਰ ਰਾਜ ਕੁਮਾਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Publish Date: Mon, 31 Aug 2026 04:56 PM (IST)
Updated Date: Mon, 31 Aug 2026 04:58 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ: ਪਿੰਡ ਮਹਿੰਦਪੁਰ ਉੱਲਦਣੀ ਵਿਖੇ ਪੰਜਾਬ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਰਿਟਾ. ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਰਿਟਾ.।ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਮ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬਿਨਾਂ ਕਿਸੇ ਸਿਫਾਰਿਸ਼ ਦੇ ਆਮ ਘਰਾਂ ਦੇ ਬੱਚਿਆਂ ਨੂੰ ਯੋਗਤਾ ਦੇ ਆਧਾਰ ਤੇ ਕਰੀਬ 70 ਹਜ਼ਾਰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਵੀ ਪਹਿਲ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੇ ਆਪਣਾ ਇਲਾਜ ਕਰਵਾਇਆ ਹੈ। ਜਿਸ ਨਾਲ ਉਨ੍ਹਾਂ ਨੂੰ ਮਹਿੰਗੇ ਇਲਾਜ ਦੇ ਖਰਚੇ ਤੋਂ ਰਾਹਤ ਮਿਲੀ ਹੈ। ਇਸ ਮੌਕੇ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜਸ਼ਨਪ੍ਰੀਤ ਸਿੰਘ, ਬਲਵੀਰ ਸਿੰਘ, ਲਖਵੀਰ ਸਿੰਘ, ਸਤਨਾਮ ਸਿੰਘ, ਸੇਵਾ ਸਿੰਘ, ਤਨੂੰ, ਰਵੀ, ਕਾਲਾ, ਹੈਪੀ, ਗੁਰਦੀਪ, ਇਮਾਨ ਸਿੰਘ , ਦੀਪਾ, ਅਮਰਜੀਤ ਅਤੇ ਪਤਵੰਤੇ ਸੱਜਣ ਮੌਜੂਦ ਸਨ।