ਰਿਟਾ. ਬ੍ਰਿਗੇਡੀਅਰ ਰਾਜਕੁਮਾਰ ਨੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ ਰਿਟਾ. ਬ੍ਰਿਗੇਡੀਅਰ ਰਾਜਕੁਮਾਰ ਨੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ
Publish Date: Thu, 02 Jul 2026 03:22 PM (IST)
Updated Date: Fri, 03 Jul 2026 04:02 AM (IST)
02ਐਨਐਸਆਰ14ਪੀ ਪਿੰਡ ਸੁਧਾਮਾਜਰਾ ਵਿਖੇ ਰਿਟਾ. ਬ੍ਰਿਗੇ. ਰਾਜ ਕੁਮਾਰ ਬਜਾੜ ਆਪ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ। ਪੰਜਾਬੀ ਜਾਗਰਣ ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ ਕਾਠਗੜ੍ਹ : ਰਿਟਾ. ਬ੍ਰਿਗੇਡੀਅਰ ਰਾਜ ਕੁਮਾਰ ਬਜਾੜ ਚੇਅਰਮੈਨ ਗੁਜਰ ਵੈੱਲਫੇਅਰ ਬੋਰਡ ਪੰਜਾਬ ਨੇ ਸੁੱਧਾ ਮਾਜਰਾ ਆਪਣੇ ਨਿੱਜੀ ਫਾਰਮ ਹਾਊਸ ਵਿਚ ਆਮ ਆਦਮੀ ਪਾਰਟੀ ਦੇ ਮੁੱਢਲੇ ਜੁਝਾਰੂ ਪਾਰਟੀ ਦੇ ਥੰਮ ਅਤੇ ਜਨੂਨੀ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਕੀਤੀ। ਰਿਟਾ. ਬ੍ਰਿਗੇਡੀਅਰ ਰਾਜਕੁਮਾਰ ਨੇ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਲੋਕਾਂ ਲਈ ਜੋ ਵੀ ਕੰਮ ਕੀਤੇ ਹਨ, ਉਨ੍ਹਾਂ ਕੰਮਾਂ ਨੂੰ ਕਰਨਾ ਤਾਂ ਦੂਰ ਦੀ ਗੱਲ ਹੈ ਜਦ ਕਿ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਸਮੱਸਿਆਵਾਂ ਵੱਲ ਕੋਈ ਧਿਆਨ ਹੀ ਨਹੀਂ ਦਿੱਤਾ। ਜਿਵੇਂ ਕਿ ਪਾਰਟੀ ਦਾ ਨਾਮ ਹੀ ਆਮ ਆਦਮੀ ਪਾਰਟੀ ਹੈ ਅਤੇ ਇਸ ਸਰਕਾਰ ਨੇ ਆਮ ਲੋਕਾਂ ਲਈ ਜੋ ਕੰਮ ਕੀਤੇ ਹਨ ਉਸ ਨਾਲ ਵਿਰੋਧੀ ਸਿਆਸੀ ਪਾਰਟੀਆਂ ਵਿਚ ਹਲਚਲ ਮਚੀ ਹੋਈ ਹੈ। ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਜਨਤਾ ਨਾਲ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ ਨੂੰ ਕਿਸੇ ਸਰਕਾਰ ਨੇ ਪੂਰਾ ਕੀਤਾ ਹੋਵੇ। ਸਰਕਾਰ ਦੇ ਚੁਣੇ ਹੋਏ ਨੁਮਾਇੰਦੇ ਇਸ ਗੱਲ ਤੋਂ ਭਲੀ ਭਾਂਤ ਜਾਣੂ ਹਨ ਕਿ ਆਮ ਲੋਕਾਂ ਨੂੰ ਅੱਜ ਦੇ ਯੁਗ ਵਿੱਚ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸਰਕਾਰ ਦੁਆਰਾ ਉਨਾਂ ਮੁਸ਼ਕਲਾਂ ਨੂੰ ਮੁੱਖ ਰੱਖਦੇ ਹੋਏ ਅੱਗੇ ਵੀ ਆਮ ਲੋਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੀਟਿੰਗ ’ਚ ਪਾਰਟੀ ਦੇ ਹਰੇਕ ਵਰਕਰ ਨੇ ਪ੍ਰਣ ਲਿਆ ਹੈ ਕਿ ਉਹ ਆਉਣ ਵਾਲੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਬਹੁਮਤ ਵਾਲੀ ਸਰਕਾਰ ਬਣਾਉਣ ਲਈ ਦਿਨ ਰਾਤ ਮਿਹਨਤ ਕਰਕੇ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਇਕ ਨਵਾਂ ਇਤਿਹਾਸ ਸਿਰਜਣਗੇ। ਇਸ ਮੌਕੇ ਕਾਬਲ ਸਿੰਘ ਚੇਚੀ ਕਾਠਗੜ੍ਹ, ਦਵਿੰਦਰ ਪਾਲ, ਜਸਪਾਲ ਸਿੰਘ, ਆਤਮਾ ਰਾਮ, ਮਹਿੰਦਰ ਪਾਲ, ਮਨਜੀਤ ਸਿੰਘ, ਬਲਵਿੰਦਰ ਪਾਲ, ਇੰਸਪੈਕਟਰ ਕਰਤਾਰ ਸਿੰਘ, ਨੰਦ ਲਾਲ, ਜਗਦੀਸ਼ ਸਿੰਘ, ਤੀਰਥ ਰਾਮ ਸਾਬਕਾ ਸਰਪੰਚ, ਜਤਿੰਦਰ, ਲਾਲ ਚੰਦ, ਮੇਜਰ ਸਿੰਘ, ਐੱਸਐੱਸ ਰਾਏ, ਗੁਰਮੁਖ ਸਿੰਘ, ਪਰਮਜੀਤ ਬਾਬਾ, ਸੋਹਨ ਲਾਲ, ਬਲਵੀਰ, ਪਰਮਜੀਤ ਸਿੰਘ ਘੁੰਮਣ, ਦਵਿੰਦਰ ਕੁਮਾਰ ਨੀਲੇ ਵਾੜੇ, ਪ੍ਰੇਮ ਸਿੰਘ, ਬ੍ਰਹਮ ਦਾਸ, ਓਮ ਪ੍ਰਕਾਸ਼ ਆਦਿ ਹਾਜ਼ਰ ਸਨ।