ਰੌਬੀ ਕੰਗ ਨੇ ਪਿੰਡ ਨੌਰਾ ਵਿਖੇ ਕੀਤੀ ਅਹਿਮ ਬੈਠਕ
ਰੌਬੀ ਕੰਗ ਨੇ ਨਸ਼ਿਆਂ ਵਿਰੁੱਧ ਜੰਗ ਤਹਿਤ ਪਿੰਡ ਨੌਰਾ ਵਿਖੇ ਕੀਤੀ ਅਹਿਮ ਮੀਟਿੰਗ
Publish Date: Fri, 30 Oct 2026 04:59 PM (IST)
Updated Date: Fri, 30 Oct 2026 05:01 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਪਿੰਡ ਨੌਰਾ ਵਿਖੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਸਾਂਝੇ ਯਤਨਾਂ ਸੰਬੰਧੀ ਇੱਕ ਅਹਿਮ ਮੀਟਿੰਗ ਕੀਤੀ। ਜਿਸ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਪਿੰਡ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਮਿਲ ਕੇ ਪ੍ਰਭਾਵਸ਼ਾਲੀ ਕਦਮ ਚੁੱਕਣ ਤੇ ਵਿਚਾਰ-ਵਟਾਂਦਰਾ ਕੀਤਾ। ਹਲਕਾ ਇੰਚਾਰਜ ਰੌਬੀ ਕੰਗ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ, ਸਿੱਖਿਆ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸੰਗਠਨ ਇੰਚਾਰਜ ਕਮਲਜੀਤ ਲਾਲ, ਸਰਪੰਚ ਜੱਸਾ, ਜ਼ਿਲ੍ਹਾ ਯੂਥ ਪ੍ਰਧਾਨ ਲੱਕੀ ਲੱਧੜ ਅਤੇ ਹਲਕਾ ਮੀਡੀਆ ਇੰਚਾਰਜ ਵਿਸ਼ਾਲ ਖੋਸਲਾ ਸਮੇਤ ਹੋਰ ਆਗੂ ਅਤੇ ਪਿੰਡ ਵਾਸੀ ਹਾਜ਼ਰ ਰਹੇ। ਮੀਟਿੰਗ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਪਿੰਡ ਪੱਧਰ ਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ।