
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰੋਹਨ ਚੱਢਾ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ : ਡੀਪੀਆਈ ਦੇ ਰਾਸ਼ਟਰੀ ਪ੍ਰਧਾਨ ਰੋਹਨ ਚੱਢਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਇਸ ਮੌਕੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਚੱਢਾ ਦੇ ਹਲਕੇ ਨਾਲ ਸਬੰਧਤ ਮੁੱਦਿਆਂ ਸਮੇਤ ਪੰਜਾਬ ਦੇ ਭਵਿੱਖ ਅਤੇ ਅਗਲੀ ਸਿਆਸੀ ਰਣਨੀਤੀ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਰੋਹਨ ਚੱਢਾ ਨੇ ਦੱਸਿਆ ਕੇ ਉਨ੍ਹਾਂ ਵੱਲੋਂ ਆਪਣੇ ਹਲਕੇ ਦੀਆਂ ਪ੍ਰਮੁੱਖ ਸਮੱਸਿਆਵਾਂ ਅਤੇ ਲੋਕਾਂ ਨਾਲ ਜੁੜੇ ਮੁੱਦੇ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿਚ ਲਿਆਂਦੇ ਗਏ। ਇਸ ਦੇ ਨਾਲ ਹੀ ਪੰਜਾਬ ਦੇ ਵੱਖ-ਵੱਖ ਵਰਗਾਂ ਨਾਲ ਜੁੜੇ ਮਸਲਿਆਂ ਅਤੇ ਸੂਬੇ ਦੀ ਸਿਆਸਤ ਨੂੰ ਲੈ ਕੇ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਰੋਹਨ ਚੱਢਾ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਅਤੇ ਯੋਗਦਾਨ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸਰਕਾਰ ਬਣਨ ਦੀ ਸੂਰਤ ਵਿਚ ਰੋਹਨ ਚੱਢਾ ਨੂੰ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਅਨੁਸਾਰ ਬਣਦਾ ਸਨਮਾਨ ਦੇਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।