ਰੋਟਰੀ ਕਲੱਬ ਵੱਲੋਂ ਗੁਰਦੁਆਰਾ ਸਰੋਵਰ ਸਾਹਿਬ ਦੀ ਡਿਸਪੈਂਸਰੀ ਨੂੰ ਦਵਾਈਆਂ ਭੇਟ ਰੋਟਰੀ ਕਲੱਬ ਵੱਲੋਂ ਗੁਰਦੁਆਰਾ ਸਰੋਵਰ ਸਾਹਿਬ ਦੀ ਡਿਸਪੈਂਸਰੀ ਨੂੰ ਦਵਾਈਆਂ ਭੇਂਟ
Publish Date: Tue, 29 Sep 2026 04:11 PM (IST)
Updated Date: Tue, 29 Sep 2026 04:12 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਰੋਟਰੀ ਕਲੱਬ ਬੰਗਾ ਵੱਲੋਂ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਲਗਾਤਾਰ ਅੱਗੇ ਵਧਾਉਂਦਿਆਂ ਤਪ ਅਸਥਾਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ, ਗੁਰਦੁਆਰਾ ਸਰੋਵਰ ਸਾਹਿਬ ਵਿਖੇ ਸਥਿਤ ਡਿਸਪੈਂਸਰੀ ਨੂੰ ਮਰੀਜ਼ਾਂ ਦੀ ਸਹੂਲਤ ਲਈ 32,000 ਰੁਪਏ ਦੀਆਂ ਜ਼ਰੂਰੀ ਦਵਾਈਆਂ ਭੇਂਟ ਕੀਤੀਆਂ। ਇਹ ਸੇਵਾ ਪ੍ਰੋਜੈਕਟ ਰੋਟਰੀ ਕਲੱਬ ਬੰਗਾ ਦੇ ਪ੍ਰੋਜੈਕਟ ਚੇਅਰਮੈਨ ਮਨਧੀਰ ਸਿੰਘ ਚੱਠਾ ਦੀ ਅਗਵਾਈ ਹੇਠ ਨੇਪਰੇ ਚਾੜ੍ਹਿਆ ਗਿਆ। ਇਸ ਮੌਕੇ ਪ੍ਰਧਾਨ ਸਰਨਜੀਤ ਸਿੰਘ ਨੇ ਕਿਹਾ ਕਿ ਪੇਂਡੂ ਅਤੇ ਧਾਰਮਿਕ ਸਥਾਨਾਂ ਨਾਲ ਜੁੜੀਆਂ ਡਿਸਪੈਂਸਰੀਆਂ ਵਿਚ ਵੱਡੀ ਗਿਣਤੀ ਵਿਚ ਲੋਕ ਇਲਾਜ ਲਈ ਪਹੁੰਚਦੇ ਹਨ ਅਤੇ ਅਜਿਹੇ ਮੌਕਿਆਂ ਤੇ ਲੋੜੀਂਦੀਆਂ ਦਵਾਈਆਂ ਦੀ ਉਪਲਬਧਤਾ ਬਹੁਤ ਮਹੱਤਵਪੂਰਨ ਹੁੰਦੀ ਹੈ। ਇਸੇ ਲੋੜ ਨੂੰ ਧਿਆਨ ਵਿਚ ਰੱਖਦਿਆਂ ਕਲੱਬ ਵੱਲੋਂ ਇਹ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਹਨ। ਮਨਧੀਰ ਸਿੰਘ ਚੱਠਾ ਨੇ ਦੱਸਿਆ ਕਿ ਡਿਸਪੈਂਸਰੀ ਵੱਲੋਂ ਮਰੀਜ਼ਾਂ ਲਈ ਜ਼ਰੂਰੀ ਦਵਾਈਆਂ ਦੀ ਲੋੜ ਬਾਰੇ ਜਾਣਕਾਰੀ ਮਿਲਣ ਉਪਰੰਤ ਰੋਟਰੀ ਕਲੱਬ ਵੱਲੋਂ ਇਸ ਸੇਵਾ ਪ੍ਰੋਜੈਕਟ ਨੂੰ ਅਮਲ ਵਿੱਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਬੰਗਾ ਦਾ ਉਦੇਸ਼ ਕੇਵਲ ਇੱਕ ਖੇਤਰ ਤੱਕ ਸੀਮਤ ਰਹਿਣਾ ਨਹੀਂ, ਸਗੋਂ ਸਿਹਤ, ਸਿੱਖਿਆ, ਵਾਤਾਵਰਣ, ਬੁਨਿਆਦੀ ਸਹੂਲਤਾਂ ਅਤੇ ਲੋੜਵੰਦਾਂ ਦੀ ਸਹਾਇਤਾ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਸੇਵਾ ਕਰਨਾ ਹੈ। ਕਲੱਬ ਵੱਲੋਂ ਭਵਿੱਖ ਵਿਚ ਵੀ ਅਜਿਹੇ ਸੇਵਾ ਪ੍ਰੋਜੈਕਟ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਗੁਰਚਰਨ ਸਿੰਘ ਸ਼ੇਰਗਿੱਲ, ਸੁਰਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਬੀਸਲਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਿਸਪੈਂਸਰੀ ਦੇ ਡਾ. ਹਰਜਿੰਦਰ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਮਾਸਟਰ ਅਜੀਤ ਸਿੰਘ, ਰਾਜਵਿੰਦਰ ਸ਼ੇਰਗਿੱਲ, ਜਤਿੰਦਰ ਸੋਨੀ, ਪਰਮਜੀਤ ਸਿੰਘ ਪੱਪੀ ਅਤੇ ਸੁਖਬੀਰ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।