- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਜੁਲਾਹ ਮਾਜਰਾ ਦੇ ਵਸਨੀਕ ਸੁਖਜੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਦੀ ਪਿੰਡ ਗੜ੍ਹਪਧਾਣਾ ਵਿਖੇ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਉਸ ਦੀ ਲਾਸ਼ ਮੋਟਰਸਾਈਕਲ ਨੇੜਿਓਂ ਮਿਲੀ। ਸੁਖਜੀਤ ਦੀ ਮੌਤ ਨਾਲ ਉਸ ਦੀ ਮਾਂ ਤੋਂ ਪੁੱਤਰ ਅਤੇ ਪਤਨੀ ਤੋਂ ਸੁਹਾਗ ਖੋਹਿਆ ਗਿਆ ਹੈ।

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪਿੰਡ ਜੁਲਾਹ ਮਾਜਰਾ ਦੇ ਵਸਨੀਕ ਸੁਖਜੀਤ ਸਿੰਘ ਪੁੱਤਰ ਗੁਰਮੁੱਖ ਸਿੰਘ ਦੀ ਪਿੰਡ ਗੜ੍ਹਪਧਾਣਾ ਵਿਖੇ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਉਸ ਦੀ ਲਾਸ਼ ਮੋਟਰਸਾਈਕਲ ਨੇੜਿਓਂ ਮਿਲੀ। ਸੁਖਜੀਤ ਦੀ ਮੌਤ ਨਾਲ ਉਸ ਦੀ ਮਾਂ ਤੋਂ ਪੁੱਤਰ ਅਤੇ ਪਤਨੀ ਤੋਂ ਸੁਹਾਗ ਖੋਹਿਆ ਗਿਆ ਹੈ।
ਜਾਣਕਾਰੀ ਅਨੁਸਾਰ ਸੁਖਜੀਤ ਕਥਿਤ ਤੌਰ ’ਤੇ ਨਸ਼ਾ ਕਰਦਾ ਸੀ ਅਤੇ ਕਰੀਬ ਦੋ ਮਹੀਨੇ ਪਹਿਲਾਂ ਉਸ ਨੇ ਨਸ਼ਾ ਛੱਡ ਦਿੱਤਾ ਸੀ। ਇਸ ਤੋਂ ਬਾਅਦ ਪਰਿਵਾਰ ਨੇ ਉਸ ਦਾ ਵਿਆਹ ਕਰ ਦਿੱਤਾ। ਹਾਲਾਂਕਿ ਕਰੀਬ ਡੇਢ ਮਹੀਨੇ ਬਾਅਦ ਉਹ ਮੁੜ ਨਸ਼ੇ ਦੀ ਲਪੇਟ ਵਿੱਚ ਆ ਗਿਆ। ਹੁਣ ਸ਼ੱਕੀ ਹਾਲਤ ਵਿੱਚ ਉਸ ਦੀ ਮੌਤ ਤੋਂ ਬਾਅਦ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।
ਸੂਤਰਾਂ ਅਨੁਸਾਰ ਮ੍ਰਿਤਕ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਲਾਕੇ ਦੇ ਲੋਕਾਂ, ਧਾਰਮਿਕ ਤੇ ਸਮਾਜਿਕ ਆਗੂਆਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।
ਇਲਾਕੇ ਦੇ ਧਾਰਮਿਕ ਤੇ ਸਮਾਜਿਕ ਆਗੂਆਂ ਨੇ ਜ਼ਿਲ੍ਹੇ ਵਿੱਚ ਨਸ਼ੇ ਦੀ ਰੋਕਥਾਮ ਲਈ ਠੋਸ ਉਪਰਾਲੇ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਪੇਟ ਵਿੱਚ ਆ ਰਹੇ ਨੌਜਵਾਨਾਂ ਨੂੰ ਸਮੇਂ ਸਿਰ ਇਲਾਜ ਅਤੇ ਸਹੀ ਮਾਰਗਦਰਸ਼ਨ ਮਿਲਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।