ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋ ਸੇਫ਼ ਸਕੂਲ ਵਾਹਨ ਪਾਲਿਸੀ ਸਖਤਾਈ ਨਾਲ ਲਾਗੂ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋ ਸੇਫ਼ ਸਕੂਲ ਵਾਹਨ ਪਾਲਿਸੀ ਸਖਤਾਈ ਨਾਲ ਲਾਗੂ
Publish Date: Wed, 26 Aug 2026 07:07 PM (IST)
Updated Date: Wed, 26 Aug 2026 07:10 PM (IST)
- ਪੰਜ ਸਕੂਲੀ ਬੱਸਾਂ ਦਾ ਕੱਟਿਆ ਚਾਲਾਨ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਕਾਰਨ ਟੀਮ ਗੌਰਵ ਸ਼ਰਮਾ ਬਾਲ ਸੁਰੱਖਿਆ ਅਫ਼ਸਰ ਆਈਸੀ ਦੇ ਨਾਲ ਪੁਲਿਸ ਵਿਭਾਗ ਤੋਂ ਕਮਲਜੀਤ ਸਿੰਘ ਏਐੱਸਆਈ, ਦਿਲਾਵਰ ਸਿੰਘ ਏਐੱਸਆਈ ਵੱਲੋਂ ਸਾਂਝੇ ਤੌਰ ’ਤੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਸੈਂਟ ਜੋਸੇਫ ਪਬਲਿਕ ਸਕੂਲ, ਕੈਂਬ੍ਰਿਜ ਪਬਲਿਕ ਸਕੂਲ, ਦੋਆਬਾ ਆਰੀਆ ਪਬਲਿਕ ਸਕੂਲ, ਟੈਗੋਰ ਮੋਡਲ ਸਕੂਲ, ਆਸਾਨੰਦ ਪਬਲਿਕ ਸਕੂਲ ਦੀਆਂ ਬੱਸਾਂ ਵੀ ਸ਼ਾਮਲ ਸਨ। ਇਸ ਮੁਹਿੰਮ ਦੌਰਾਨ ਤਕਰੀਬਨ 7 ਸਕੂਲਾਂ ਦੀਆਂ ਕੁੱਲ 9 ਸਕੂਲੀ ਬੱਸਾਂ ਦੇ ਦਸਤਾਵੇਜ਼ ਚੈੱਕ ਕੀਤੇ ਗਏ ਅਤੇ ਸੇਫ ਸਕੂਲ ਵਾਹਨ ਪਾਲਸੀ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਵਾਲੀਆਂ ਪੰਜ ਸਕੂਲੀ ਬਸਾਂ ਦੇ ਚਲਾਨ (ਡਰਾਈਵਰ ਵੱਲੋਂ ਯੂਨੀਫਾਰਮ ਵਿਚ ਨਾ ਹੋਣ ਕਰ ਕੇ, ਬੱਸ ਵਿਚ ਸੀਸੀਟੀਵੀ ਕੈਮਰਾ ਨਾ ਹੋਣ ਕਰ ਕੇ ਅਤੇ ਬੱਸ ਲੇਡੀ ਅਟੈਂਡੈਂਟ ਨਾ ਹੋਣ ਕਾਰਨ) ਵੀ ਕੀਤੇ ਗਏ। ਚੈਕਿੰਗ ਦੌਰਾਨ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋਂ ਸਮੇਂ-ਸਮੇਂ ’ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਜਿਵੇ ਕਿ ਸੀਸੀਟੀਵੀ ਕੈਮਰਾ, ਖਿੜਕੀ ਤੇ ਲੋਹੇ ਦੀ ਗਰਿਲ, ਫਸਟ ਐਡ ਬਾਕਸ, ਲੇਡੀ ਕੰਡਕਟਰ, ਬੱਸ ਡਰਾਈਵਰ ਦਾ ਸਕੂਲ ਯੂਨੀਫੋਮ ਵਿਚ ਹੋਣਾ, ਸੀਟ ਬੈਲਟ ਲਗਾਣਾ, ਕਪੈਸਿਟੀ ਤੋਂ ਵੱਧ ਬੱਚੇ ਸਕੂਲ ਬੱਸ ਵਿਚ ਨਾ ਬਿਠਾਣਾ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਇਵਰਾ ਨੂੰ ਵਿਸ਼ੇਸ਼ ਤੌਰ ਤੇ ਹਦਾਇਤ ਕੀਤੀ ਕਿ ਬੱਚੇ ਨੂੰ ਸਕੂਲ ਵੈਨ ਵਿਚ ਬਿਠਾਉਣ ਤੋਂ ਬਾਅਦ ਬੱਚੇ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਸਕੂਲ ਤੋਂ ਵਾਪਸੀ ਸਮੇਂ ਬੱਸ ਤੋਂ ਉਤਾਰਨ ਸਮੇਂ ਬੱਚੇ ਨੂੰ ਬਿਲਕੁਲ ਵੀ ਇਕੱਲਾ ਨਾ ਛੱਡਿਆ ਜਾਵੇ। ਬਲਕਿ ਬੱਚੇ ਨੂੰ ਸੜਕ ਪਾਰ ਕਰਵਾ ਕੇ ਮਾਂ ਪਿਓ ਦੇ ਸੁਪੁਰਦ ਕਰਨਾ ਕੰਡਕਟਕਰ ਦੀ ਡਿਊਟੀ ਬਣਦੀ ਹੈ। ਇਸ ਵਿਚ ਕਿਸੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਇਸ ਤੋਂ ਇਲਾਵਾ ਡਰਾਈਵਰ ਕੋਲ ਵਾਹਨ ਦੇ ਕਾਗਜਾਤ ਵੀ ਪੂਰੇ ਹੋਣੇ ਚਾਹੀਦੇ ਹਨ। ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਸਕੂਲੀ ਬੱਸਾਂ ਵਿਚ ਭੇਜਣ ਤੋਂ ਪਹਿਲੇ ਸਕੂਲੀ ਬੱਸਾਂ ਦਾ ਜਾਇਜ਼ਾ ਜਰੂਰ ਲੈਣ। ਤਾਂ ਜੋ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕਣ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਚੇਤਾਵਨੀ ਦਿੱਤੀ ਕਿ ਬੱਸਾਂ ਨੂੰ ਰੋਡ ਤੇ ਲਿਆਣ ਤੋਂ ਪਹਿਲਾਂ ਆਪਣੇ ਅਤੇ ਆਪਣੀ ਬੱਸਾਂ ਦੇ ਦਸਤਾਵੇਜ਼ ਤੰਦਰੁਸਤ ਕਰ ਲੈਣ। ----------------------- 26ਐਨਐਸਆਰ27ਪੀ, 28ਪੀ ਨਵਾਂਸ਼ਹਿਰ ਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਅਫ਼ਸਰ ਅਤੇ ਮੁਲਾਜ਼ਮ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕਰਦੇ ਹੋਏ। ਪੰਜਾਬੀ ਜਾਗਰਣ