- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੱਧਰੀ ਕੁਸ਼ਤੀ ਟੂਰਨਾਮੈਂਟ 'ਚ ਸਾਹਿਬ ਸਿੰਘ ਨੇ ਜਿੱਤਿਆ ਸਿਲਵਰ ਮੈਡਲ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ 10ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਪਹਿਲਵਾਨ ਸਾਹਿਬ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਸਕੂਲ ਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਪਿੰਡ ਬਾਹੜੋਵਾਲ ਦੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਦੇ ਅਖਾੜੇ ਵਿਚ ਹੋਏ ਜ਼ਿਲ੍ਹਾ ਪੱਧਰੀ ਕੁਸ਼ਤੀ ਟੂਰਨਾਮੈਂਟ ਵਿਚ ਸਾਹਿਬ ਸਿੰਘ ਨੇ ਅੰਡਰ-17 ਸਾਲ, 110 ਕਿਲੋ ਭਾਰ ਵਰਗ ਵਿਚ ਸ਼ਾਨਦਾਰ ਗ੍ਰੀਕੋ ਰੋਮਨ ਤੇ ਫਰੀ ਸਟਾਈਲ ਕੁਸ਼ਤੀ ਦਾ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਜਿੱਤਿਆ। ਇਸ ਮਾਣਮੱਤੀ ਪ੍ਰਾਪਤੀ ਲਈ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਜੇਤੂ ਪਹਿਲਵਾਨ ਸਾਹਿਬ ਸਿੰਘ ਪੁੱਤਰ ਬਲਵਿੰਦਰ ਸਿੰਘ ਤੇ ਸੁਖਵੀਰ ਕੌਰ ਪਿੰਡ ਝੰਡੇਰ ਕਲਾਂ ਦਾ ਟਰੱਸਟ ਦਫ਼ਤਰ ਢਾਹਾਂ ਕਲੇਰਾਂ ਵਿਖੇ ਵਿਸ਼ੇਸ਼ ਸਨਮਾਨ ਕੀਤਾ। ਉਨ੍ਹਾਂ ਖਿਡਾਰੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਇਸ ਮੌਕੇ ਸਕੂਲ ਪ੍ਰਿੰ. ਵਨੀਤਾ ਚੋਟ ਨੇ ਵੀ ਸਾਹਿਬ ਸਿੰਘ ਨੂੰ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਸਕੂਲ ਵਿਚ ਕੁਸ਼ਤੀ, ਐਥਲੈਟਿਕਸ, ਫੁੱਟਬਾਲ, ਵਾਲੀਬਾਲ ਵਰਗੀਆਂ ਖੇਡਾਂ ਲਈ ਤਜਰਬੇਕਾਰ ਕੋਚ ਵਿਦਿਆਰਥੀਆਂ ਨੂੰ ਵਿਸ਼ੇਸ਼ ਸਿਖਲਾਈ ਦੇ ਰਹੇ ਹਨ। ਇਸ ਮੌਕ ਜਗਜੀਤ ਸਿੰਘ ਸੋਢੀ, ਦਵਿੰਦਰ ਸਿੰਘ ਢਿੱਲੋਂ, ਭਾਈ ਜੋਗਾ ਸਿੰਘ, ਰਮਨ ਕੁਮਾਰ, ਸੁਖਵਿੰਦਰ ਸਿੰਘ ਮੱਲੂਪੋਤਾ ਅਤੇ ਖੇਡ ਅਧਿਆਪਕ ਜਸਵੀਰ ਕੌਰ, ਕੋਮਲ ਤੇ ਕੁਲਜੀਤ ਸਿੰਘ ਵੀ ਹਾਜ਼ਰ ਸਨ।