- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਈਂ ਕਾਲਜ ਆਫ ਐਜੂਕੇਸ਼ਨ ਸਰਦੁੱਲਾਪੁਰ ਦਾ ਨਤੀਜਾ ਸੌ ਫ਼ੀਸਦੀ ਰਿਹਾ

ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ, ਜਾਡਲਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿਚ ਬੀਐਡ ਸੈਸ਼ਨ 2025-27 ਸਮੈਸਟਰ ਦੂਜੇ ਵਿਚ ਸਾਈਂ ਕਾਲਜ ਆਫ ਐਜੂਕੇਸ਼ਨ ਸਰਦੁੱਲਾਪੁਰ ਦਾ ਨਤੀਜਾ 100 ਫ਼ੀਸਦੀ ਰਿਹਾ। ਦਮਨਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਨੇ 89 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਦੇਵਯਾਨੀ ਪਾਰੁਲ ਪੁੱਤਰੀ ਦੀਪਕ ਕੁਮਾਰ ਨੇ 86 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ, ਕੰਚਨ ਪੁੱਤਰੀ ਮੇਜਰ ਸਿੰਘ ਅਤੇ ਪ੍ਰੀਆ ਪੁੱਤਰੀ ਸੇਵਾ ਰਾਮ ਨੇ 85 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ। ਸਾਈਂ ਇੰਸਟੀਚਿਊਟ ਦੇ ਚੇਅਰਮੈਨ ਇੰਜੀਨੀਅਰ ਪੀਕੇ ਜੌਹਰ, ਵਾਈਸ ਚੇਅਰਮੈਨ ਇੰਜੀਨੀਅਰ ਗੌਰਵ ਜੌਹਰ, ਮੈਨੇਜਿੰਗ ਡਾਇਰੈਕਟਰ ਅਨੁਪਮ, ਪ੍ਰਿੰ. ਡਾ. ਕਾਮਨੀ, ਡਾ. ਸਰਬਜੀਤ ਅਤੇ ਸਮੂਹ ਸਟਾਫ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਅਨੁਸ਼ਾਸਨ ਅਤੇ ਅਧਿਆਪਕਾਂ ਦੇ ਮਾਰਗ ਦਰਸ਼ਨ ਦਾ ਨਤੀਜਾ ਹਨ। ਸਾਈਂ ਕਾਲਜ ਆਫ ਐਜੂਕੇਸ਼ਨ ਸਰਦੁੱਲਾਪੁਰ ਸਿੱਖਿਆ ਦੇ ਖੇਤਰ ਵਿਚ ਉੱਚ ਮਿਆਰ ਕਾਇਮ ਕਰ ਰਿਹਾ ਹੈ ਅਤੇ ਵਿਦਿਆਰਥੀਆਂ ਸਫਲ ਭਵਿੱਖ ਵੱਲ ਲੈ ਕੇ ਜਾ ਰਿਹਾ ਹੈ।