ਪਾਵਰ ਲਿਫਟਿੰਗ ’ਚ ਸਾਕਸ਼ਰ ਕੁਮਾਰ ਨੇ ਨਮਾਣਾ ਖਟਿਆ ਪਾਵਰ ਲਿਫਟਿੰਗ 'ਚ ਸਾਕਸ਼ਰ ਕੁਮਾਰ ਨੇ ਨਮਾਣਾ ਖਟਿਆ
Publish Date: Sat, 14 Nov 2026 03:44 PM (IST)
Updated Date: Sat, 14 Nov 2026 03:45 PM (IST)
ਹਰਦੀਪ ਚੌਧਰੀ, ਪੰਜਾਬੀ ਜਾਗਰਣ ਪੋਜੇਵਾਲ ਸਰਾਂ : ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਸੜੋਆ ਦੇ ਵਿਦਿਆਰਥੀ ਸਾਕਸ਼ਰ ਕੁਮਾਰ ਨੇ ਏਐੱਸ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿਖੇ ਕਰਵਾਈ ਗਈ ਸਟੇਟ ਪੱਧਰੀ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-93 ਕਿਲੋਗ੍ਰਾਮ ਭਾਰ ਵਰਗ ਵਿਚ ਦੂਜਾ ਸਥਾਨ ਹਾਸਲ ਕੀਤਾ। ਸਾਕਸ਼ਰ ਦੀ ਇਸ ਪ੍ਰਾਪਤੀ ਨਾਲ ਸਕੂਲ ਦਾ ਨਾਂ ਰੌਸ਼ਨ ਹੋਇਆ ਹੈ ਅਤੇ ਸਮੁੱਚੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ। ਸਕੂਲ ਦੇ ਚੇਅਰਮੈਨ ਸੰਜੇ ਮਲਹੋਤਰਾ ਅਤੇ ਪ੍ਰਿੰ. ਗੀਤਿਕਾ ਚੰਦੇਲ ਨੇ ਸਾਕਸ਼ਰ ਕੁਮਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਸਾਕਸ਼ਰ ਦੇ ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਵਿਦਿਆਰਥੀ ਜ਼ਿੰਦਗੀ ਵਿਚ ਵੱਡੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ ਅਤੇ ਆਪਣੇ ਮਾਪਿਆਂ, ਸਕੂਲ, ਸਮਾਜ ਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਦੇ ਹਨ। ਸਾਕਸ਼ਰ ਦੀ ਇਸ ਪ੍ਰਾਪਤੀ ਨੂੰ ਹੋਰ ਯਾਦਗਾਰੀ ਬਣਾਉਣ ਲਈ 14 ਨਵੰਬਰ ਨੂੰ ਬਾਲ ਦਿਵਸ ਮੌਕੇ ਸਕੂਲ ਵੱਲੋਂ ਉਸ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਧਰਮਿੰਦਰ ਸਿੰਘ, ਕੁਲਵਿੰਦਰ ਕੌਰ, ਹਰਦੀਪ ਭੂੰਬਲਾ, ਪ੍ਰਵੀਨ ਕੌਸ਼ਲ, ਯੋਗਿਤਾ ਸ਼ਰਮਾ, ਪਵਨ ਕੁਮਾਰ, ਰਮਨ ਕੁਮਾਰ, ਨਰਿੰਦਰ ਸਿੰਘ, ਲਵਪ੍ਰੀਤ ਸਿੰਘ, ਰਮਨਪ੍ਰੀਤ ਸਿੰਘ, ਸੁਨੀਤਾ ਸ਼ਰਮਾ, ਸਪਨਾ ਦੇਵੀ, ਰਮਨਾ ਦੇਵੀ, ਡਿੰਪਲ ਵਿਰਦੀ, ਸੀਮਾ ਸ਼ਰਮਾ, ਸੀਮਾ ਰਾਣੀ, ਰੇਨੂੰ, ਪੂਜਾ ਦੇਵੀ, ਕਮਲਜੀਤ ਕੌਰ, ਰਾਜ ਕੁਮਾਰੀ, ਗੁਰਦੀਪ ਕੌਰ, ਸਾਕਸ਼ੀ ਕਟਾਰੀਆ, ਭਾਰਤੀ ਦੇਵੀ, ਸੁਖਪਾਲ ਅਤੇ ਪੀਟੀਆਈ ਜੋਗਿੰਦਰ ਪਾਲ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।