- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਆਪਕ ਦਿਵਸ ਮੌਕੇ ਗਿਆਨ ਦੇ ਦੀਵੇ ਜਗਾਉਣ ਵਾਲੇ ਅਧਿਆਪਕਾਂ ਨੂੰ ਸਲਾਮ-ਪ੍ਰਿੰ. ਮੀਨੂੰ ਭੋਲਾ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਕਾਲਜ ਫਾਰ ਵੂਮੈਨ ਬੰਗਾ ਵਿਖੇ ਅਧਿਆਪਕ ਦਿਵਸ ਬੜੇ ਉਤਸਾਹ ਸਤਿਕਾਰ ਅਤੇ ਖੁਸ਼ੀ ਦੇ ਮਾਹੌਲ ਵਿਚ ਮਨਾਇਆ। ਸਮਾਗਮ ਦਾ ਉਦੇਸ਼ ਵਿਦਿਆਰਥਣਾਂ ਦੇ ਜੀਵਨ ਨੂੰ ਗਿਆਨ ਸੰਸਕਾਰ ਅਤੇ ਸਹੀ ਦਿਸ਼ਾ ਦੇਣ ਵਾਲੇ ਅਧਿਆਪਕਾਂ ਦੀ ਨਿਸ਼ਕਾਮ ਸੇਵਾ ਅਤੇ ਸਮਰਪਣ ਨੂੰ ਸਲਾਮ ਕਰਨਾ ਹੈ। ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਸ਼ੁਕਰਾਨੇ ਦੀ ਭਾਵਨਾ ਨਾਲ ਹੋਈ। ਵਿਦਿਆਰਥਣਾਂ ਵੱਲੋਂ ਅਧਿਆਪਕਾਂ ਦੇ ਸਨਮਾਨ ਵਿਚ ਸਭਿਆਚਾਰਕ ਪੇਸ਼ਕਾਰੀਆਂ, ਕਵਿਤਾਵਾਂ ਅਤੇ ਮਨੋਰੰਜਕ ਗਤੀਵਿਧੀਆਂ ਪੇਸ਼ ਕਰਦਿਆਂ ਅਧਿਆਪਕ-ਵਿਦਿਆਰਥੀਆਂ ਰਿਸ਼ਤੇ ਦੀ ਗਹਿਰਾਈ ਅਤੇ ਪਿਆਰ ਨੂੰ ਖੂਬਸੂਰਤੀ ਨਾਲ ਉਜਾਗਰ ਕੀਤਾ। ਇਸ ਮੌਕੇ ਪ੍ਰਿੰ. ਮੀਨੂੰ ਭੋਲਾ ਨੇ ਅਧਿਆਪਕ ਦਿਵਸ ਮੌਕੇ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਉਨ੍ਹਾਂ ਨੇ ਜਨਮ ਦਿਨ ਤੇ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਜੀਵਨ ਦੀਆਂ ਕਦਰਾਂ ਕੀਮਤਾਂ ਅਨੁਸ਼ਾਸਨ ਅਤੇ ਮਨੁੱਖਤਾ ਦਾ ਪਾਠ ਵੀ ਪੜ੍ਹਾਉਂਦੇ ਹਨ। ਕਾਲਜ ਪ੍ਰਧਾਨ ਜਸਵੰਤ ਕੌਰ ਨੇ ਵੀ ਸਮੂਹ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਿੰਸੀਪਲ ਅਤੇ ਮੈਨੇਜਮੈਂਟ ਕਮੇਟੀ ਵੱਲੋਂ ਨੇਹਾ ਸੋਬਤੀ, ਫੂਲਾ ਅਤੇ ਪਿੰਕੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਦੇ ਸਮਾਗਮ ਸੁੱਚਜੇ ਢੰਗ ਨਾਲ ਹੋਣ ਪਿੱਛੇ ਇਨ੍ਹਾਂ ਅਧਿਆਪਕਾਂ ਦਾ ਹੱਥ ਹੈ। ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਮੌਜੂਦ ਸਨ।