ਸੰਦੀਪ ਹਨੀ ਟੌਂਸਾ ਨੇ ਪਿੰਡ ਸਹੂੰਗੜਾ ਤੋਂ ਘਰ-ਘਰ ਸੰਪਰਕ ਮੁਹਿੰਮ ਦਾ ਕੀਤਾ ਆਗਾਜ਼ ਸੰਦੀਪ ਹਨੀ ਟੌਂਸਾ ਨੇ ਪਿੰਡ ਸਹੂੰਗੜਾ ਤੋਂ ਘਰ-ਘਰ ਸੰਪਰਕ ਮੁਹਿੰਮ ਦਾ ਕੀਤਾ ਆਗਾਜ਼
Publish Date: Tue, 06 Oct 2026 05:56 PM (IST)
Updated Date: Tue, 06 Oct 2026 05:59 PM (IST)
ਹਰਦੀਪ ਚੌਧਰੀ, ਪੰਜਾਬੀ ਜਾਗਰਣ ਪੋਜੇਵਾਲ ਸਰਾਂ : ਸ਼੍ਰੋਮਣੀ ਅਕਾਲੀ ਦਲ ਦੀ ਸੂਬਾ ਪੱਧਰੀ ਘਰ-ਘਰ ਸੰਪਰਕ ਮੁਹਿੰਮ ਤਹਿਤ ਹਲਕਾ ਬਲਾਚੌਰ ਦੇ ਇੰਚਾਰਜ ਸੰਦੀਪ ਹਨੀ ਟੌਂਸਾ ਵੱਲੋਂ ਸਹੂੰਗੜਾ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਘਰ-ਘਰ ਪਹੁੰਚ ਕੇ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਇਲਾਕੇ ਦੀਆਂ ਲੋੜਾਂ ਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਦੀਆਂ ਅਸਲ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਪਾਰਟੀ ਦੇ 2027 ਦੇ ਚੋਣ ਮਨੋਰਥ ਪੱਤਰ ਦਾ ਆਧਾਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵੱਲੋਂ ਉਠਾਏ ਮਸਲੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅੱਗੇ ਰੱਖੇ ਜਾਣਗੇ ਤਾਂ ਜੋ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਨ੍ਹਾਂ ਦੇ ਹੱਲ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਠੋਸ ਯੋਜਨਾ ਤਿਆਰ ਕਰਨਾ ਪਾਰਟੀ ਦੀ ਤਰਜੀਹ ਹੈ। 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਬੁਨਿਆਦੀ ਸਹੂਲਤਾਂ ਦੀ ਬਿਹਤਰੀ, ਜਨਤਕ ਮਸਲਿਆਂ ਦੇ ਨਿਵਾਰਨ ਅਤੇ ਹਲਕਾ ਬਲਾਚੌਰ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ। ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਹਨੀ ਟੌਂਸਾ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਸੁਚੱਜਾ ਪ੍ਰਸ਼ਾਸਨ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਦੂਰ ਕਰਨ, ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਅਤੇ ਨਸ਼ਿਆਂ ਤੇ ਅਪਰਾਧ ਵਿਰੁੱਧ ਸਖ਼ਤ ਕਾਰਵਾਈ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ 2027 ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਬਣਨ ਤੇ ਪੰਜਾਬ ਵਿਚ ਅਮਨ-ਸ਼ਾਂਤੀ, ਵਿਕਾਸ ਅਤੇ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ। ਉਨ੍ਹਾਂ ਹਲਕਾ ਵਾਸੀਆਂ ਨੂੰ ਆਪਣੇ ਮਸਲੇ ਅਤੇ ਸੁਝਾਅ ਖੁੱਲ੍ਹ ਕੇ ਸਾਂਝੇ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਹੀ ਪੰਜਾਬ ਨੂੰ ਮੁੜ ਖੁਸ਼ਹਾਲ, ਸੁਰੱਖਿਅਤ ਅਤੇ ਤਰੱਕੀ ਦੀ ਰਾਹ ’ਤੇ ਲਿਆਂਦਾ ਜਾ ਸਕਦਾ ਹੈ।