ਸੰਦੀਪ ਸੋਨੂੰ ਭਾਟੀਆ ਬਣੇ ਭਾਜਪਾ ਓਬੀਸੀ ਮੋਰਚਾ ਦੇ ਮੀਤ ਪ੍ਰਧਾਨ ਸੰਦੀਪ ਸੋਨੂੰ ਭਾਟੀਆ ਬਣੇ ਭਾਜਪਾ ਓਬੀਸੀ ਮੋਰਚਾ ਦੇ ਮੀਤ ਪ੍ਰਧਾਨ
Publish Date: Sun, 04 Oct 2026 03:12 PM (IST)
Updated Date: Sun, 04 Oct 2026 03:13 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਭਾਜਪਾ ਵੱਲੋਂ ਸੰਗਠਨਾਤਮਕ ਜ਼ਿੰਮੇਵਾਰੀਆਂ ਵਿਚ ਵਾਧਾ ਕਰਦਿਆਂ ਸੰਦੀਪ ਸੋਨੂੰ ਭਾਟੀਆ ਨੂੰ ਪੰਜਾਬ ਭਾਜਪਾ ਓਬੀਸੀ ਮੋਰਚਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ। ਨਵੀਂ ਜ਼ਿੰਮੇਵਾਰੀ ਮਿਲਣ ਤੇ ਸੰਦੀਪ ਸੋਨੂੰ ਭਾਟੀਆ ਨੇ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਅਤੇ ਆਭਾਰ ਪ੍ਰਗਟ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ ਤੇ ਨਿਤਿਨ ਨਵੀਨ, ਪੰਜਾਬ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਸਹਿ-ਇੰਚਾਰਜ ਡਾ. ਅਲਕਾ ਗੁੱਜਰ, ਰਾਸ਼ਟਰੀ ਓਬੀਸੀ ਮੋਰਚਾ ਦੇ ਪ੍ਰਧਾਨ ਅਮਰਪਾਲ ਮੌਰਿਆ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਸੁਨੀਲ ਜਾਖੜ, ਸਾਬਕਾ ਪ੍ਰਧਾਨ ਸਤਨਾਮ ਸਿੰਘ ਸੰਧੂ, ਮੈਂਬਰ ਰਾਜ ਸਭਾ, ਪੰਜਾਬ ਦੇ ਸੰਗਠਨ ਮੰਤਰੀ ਨਿਵਾਸਨਸੁਲੂ, ਡਾ. ਸੁਭਾਸ਼ ਸ਼ਰਮਾ ਅਤੇ ਪੰਜਾਬ ਓਬੀਸੀ ਮੋਰਚਾ ਦੇ ਪ੍ਰਧਾਨ ਸ਼ਿਵਰਾਜ ਚੌਧਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸੰਦੀਪ ਸੋਨੂੰ ਭਾਟੀਆ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਤੇ ਭਰੋਸਾ ਜਤਾਉਂਦਿਆਂ ਜੋ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ, ਮਿਹਨਤ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਹਰ ਵਰਗ ਤੱਕ ਪਹੁੰਚਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਓਬੀਸੀ ਸਮਾਜ ਦੀਆਂ ਉਮੀਦਾਂ ਅਤੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਿਆਂ ਪੰਜਾਬ ਵਿਚ ਭਾਜਪਾ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸਮੁੱਚੀ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਲਗਾਤਾਰ ਯਤਨ ਕੀਤੇ ਜਾਣਗੇ। ਅੰਤ ਵਿਚ ਉਨ੍ਹਾਂ ਸਮੁੱਚੀ ਪਾਰਟੀ ਲੀਡਰਸ਼ਿਪ ਅਤੇ ਆਪਣੇ ਸਾਰੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਮਿਲੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।