
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਾਨੀਆ ਨੇ ਕਾਲਜ ਦਾ ਨਾਂਅ ਚਮਕਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀਸੀਏ ਸਮੈਸਟਰ ਚੌਥਾ ਦੇ ਨਤੀਜਿਆਂ ’ਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰ ’ਤੇ ਸਥਾਨ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ। ਪ੍ਰਿੰ. ਮਨਜੀਤ ਸਿੰਘ ਨੇ ਦੱਸਿਆ ਕਿ ਸਾਨੀਆ ਪੁੱਤਰੀ ਸ਼ਿਵ ਰਾਮ ਵਾਸੀ ਪਿੰਡ ਬੇਗੋਵਾਲ ਨੇ 81.4 ਫ਼ੀਸਦੀ ਅੰਕਾਂ ਨਾਲ ਜ਼ਿਲ੍ਹੇ ’ਚੋਂ ਦੂਜਾ ਅਤੇ ਕਲਾਸ ’ਚੋਂ ਪਹਿਲਾ ਸਥਾਨ, ਕਿਰਨਦੀਪ ਕੌਰ ਪੁੱਤਰੀ ਬਲਜੀਤ ਸਿੰਘ ਵਾਸੀ ਮੰਡੀ ਨੇ 77.7 ਫ਼ੀਸਦੀ ਅੰਕਾਂ ਨਾਲ ਕਲਾਸ ਵਿਚੋਂ ਦੂਜਾ ਸਥਾਨ ਅਤੇ ਦੀਕਸ਼ਾ ਕੌਰ ਪੁੱਤਰੀ ਕਮਲਜੀਤ ਸਿੰਘ ਵਾਸੀ ਪਿੰਡ ਜਗਤਪੁਰ ਅਤੇ ਮਨਪ੍ਰੀਤ ਕੌਰ ਪੁੱਤਰੀ ਸੇਵਾ ਸਿੰਘ ਵਾਸੀ ਸੁਲਤਾਨਪੁਰ ਨੇ 73.6 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਕਲਾਸ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਮਿਹਨਤ, ਅਨੁਸ਼ਾਸਨ ਅਤੇ ਸਹੀ ਮਾਰਗ ਦਰਸ਼ਨ ਦੀ ਮਿਸਾਲ ਹੈ ਅਤੇ ਅਜਿਹੀਆਂ ਸਫ਼ਲਤਾਵਾਂ ਇਸ ਗੱਲ ਦਾ ਸਬੂਤ ਹਨ ਕਿ ਪੇਂਡੂ ਖੇਤਰਾਂ ਦੇ ਵਿਦਿਆਰਥੀ ਵੀ ਯੋਗ ਮੌਕੇ ਮਿਲਣ ’ਤੇ ਹਰ ਖੇਤਰ ਵਿਚ ਨਵੀਆਂ ਉਚਾਈਆਂ ਛੂਹ ਸਕਦੇ ਹਨ। ਇਸ ਸ਼ਾਨਦਾਰ ਨਤੀਜੇ ਲਈ ਪ੍ਰਿੰ. ਮਨਜੀਤ ਸਿੰਘ ਨੇ ਵਿਭਾਗ ਦੇ ਮੁਖੀ ਪ੍ਰੋ. ਸੁਖਮਿੰਦਰ ਬਾਵਾ, ਕਰੀਅਰ ਗਾਈਡੈਂਸ ਸੈੱਲ ਦੇ ਇੰਚਾਰਜ ਪ੍ਰੋ. ਸਰਬਜੀਤ ਸਿੰਘ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਅਤੇ ਅਨੁਸ਼ਾਸਨ ਨਾਲ ਆਪਣੇ ਟੀਚਿਆਂ ਵੱਲ ਵਧਣ ਲਈ ਪ੍ਰੇਰਿਤ ਕੀਤਾ।