- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਹੜਤਾਲ ਦੇ ਸੱਦੇ ’ਤੇ ਅੱਜ ਨਵਾਂਸ਼ਹਿਰ, ਬੰਗਾ ਤੇ ਬਲਾਚੌਰ ਅਤੇ ਹੋਰ ਛੋਟੇ ਕਸਬਿਆਂ ਅੰਦਰ ਮੁਕੰਮਲ ਬੰਦ ਰਿਹਾ। ਇਨ੍ਹਾਂ ਸ਼ਹਿਰਾਂ ਦੇ ਮੁੱਖ ਬਾਜ਼ਾਰਾਂ ਸਮੇਤ ਜ਼ਿਆਦਾਤਰ ਵਪਾਰਕ ਅਦਾਰਿਆਂ ਨੇ ਆਪਣੇ ਸ਼ਟਰ ਬੰਦ ਰੱਖੇ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਸ਼ਹਿਰ : ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਹੜਤਾਲ ਦੇ ਸੱਦੇ ’ਤੇ ਅੱਜ ਨਵਾਂਸ਼ਹਿਰ, ਬੰਗਾ ਤੇ ਬਲਾਚੌਰ ਅਤੇ ਹੋਰ ਛੋਟੇ ਕਸਬਿਆਂ ਅੰਦਰ ਮੁਕੰਮਲ ਬੰਦ ਰਿਹਾ। ਇਨ੍ਹਾਂ ਸ਼ਹਿਰਾਂ ਦੇ ਮੁੱਖ ਬਾਜ਼ਾਰਾਂ ਸਮੇਤ ਜ਼ਿਆਦਾਤਰ ਵਪਾਰਕ ਅਦਾਰਿਆਂ ਨੇ ਆਪਣੇ ਸ਼ਟਰ ਬੰਦ ਰੱਖੇ, ਜਿਸ ਕਾਰਨ ਕਾਰੋਬਾਰੀ ਗਤੀਵਿਧੀਆਂ ਪੂਰੀ ਤਰ੍ਹਾਂ ਠੱਪ ਰਹੀਆਂ। ਸ਼ਹਿਰ ਦੀਆਂ ਸੜਕਾਂ ’ਤੇ ਆਮ ਦਿਨਾਂ ਦੇ ਮੁਕਾਬਲੇ ਕਾਫ਼ੀ ਘੱਟ ਚਹਿਲ-ਪਹਿਲ ਨਜ਼ਰ ਆਈ। ਬੰਦ ਦੇ ਬਾਵਜੂਦ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ, ਕਾਲਜਾਂ, ਹਸਪਤਾਲਾਂ, ਮੈਡੀਕਲ ਸਟੋਰਾਂ, ਪੈਟਰੋਲ ਪੰਪਾਂ, ਬੈਂਕਾਂ ਅਤੇ ਬੱਸ ਸੇਵਾਵਾਂ ਨੂੰ ਛੋਟ ਦਿੱਤੀ ਗਈ। ਇਨ੍ਹਾਂ ਜ਼ਰੂਰੀ ਸੇਵਾਵਾਂ ਨੇ ਆਮ ਵਾਂਗ ਕੰਮ ਕੀਤਾ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।