- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਜੀਵ ਕੁਮਾਰ ਮਿੰਟੂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਲ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਭਾਰਤੀ ਜਨਤਾ ਪਾਰਟੀ ਨੂੰ ਬਲਾਚੌਰ ਵਿਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਵਾਰਡ ਨੰਬਰ 8 ਦੇ ਪੜ੍ਹੇ-ਲਿਖੇ ਮਿਹਨਤੀ ਨੌਜਵਾਨ ਸੰਜੀਵ ਕੁਮਾਰ ਮਿੰਟੂ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਬਲਾਚੌਰ ਸਥਿਤ ਭਾਜਪਾ ਦਫ਼ਤਰ ਵਿਖੇ ਰਾਜਵਿੰਦਰ ਸਿੰਘ ਲੱਕੀ, ਜ਼ਿਲ੍ਹਾ ਪ੍ਰਧਾਨ ਭਾਜਪਾ ਦੀ ਮੌਜੂਦਗੀ ਵਿਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਸੰਜੀਵ ਕੁਮਾਰ ਮਿੰਟੂ ਦੇ ਨਾਲ ਰੂਪ ਲਾਲ ਗੰਗੜ, ਸੁੱਚਾ ਸਿੰਘ ਗੰਗੜ, ਪਰਮਜੀਤ ਕੁਮਾਰ ਪੰਮੀ, ਬਲਬੀਰ ਮੇਨਕਾ, ਕੁਲਦੀਪ ਕੁਮਾਰ ਖੋਸਲਾ, ਸੰਨੀ ਧਾਮ, ਸੰਦੀਪ ਭੱਟੀ, ਰਵੀ ਕੁਮਾਰ ਅਤੇ ਰਿੰਕੂ ਕੁਮਾਰ ਵੀ ਭਾਜਪਾ ਵਿਚ ਸ਼ਾਮਲ ਹੋਏ। ਸੰਜੀਵ ਕੁਮਾਰ ਮਿੰਟੂ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਹੋ ਰਹੇ ਵਿਕਾਸ ਕਾਰਜਾਂ, ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਗ਼ਰੀਬ ਤੇ ਲੋੜਵੰਦ ਵਰਗਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਦੇਸ਼ ਹਿੱਤ ਵਿਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਭਾਜਪਾ ਨਾਲ ਜੁੜਨ ਦਾ ਫੈਸਲਾ ਕੀਤਾ ਹੈ। ਰਾਜਵਿੰਦਰ ਸਿੰਘ ਲੱਕੀ ਜ਼ਿਲ੍ਹਾ ਪ੍ਰਧਾਨ ਭਾਜਪਾ ਨੇ ਸੰਜੀਵ ਕੁਮਾਰ ਮਿੰਟੂ ਅਤੇ ਉਨ੍ਹਾਂ ਦੇ ਸਾਥੀਆਂ ਦਾ ਭਾਜਪਾ ਪਰਿਵਾਰ ਵਿਚ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਦਾ ਭਾਜਪਾ ਨਾਲ ਜੁੜਨਾ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਪ੍ਰਤੀ ਉਨ੍ਹਾਂ ਦੇ ਭਰੋਸੇ ਨੂੰ ਦਰਸ਼ਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਵਰਕਰ ਲੋਕਾਂ ਦੀ ਸੇਵਾ ਅਤੇ ਇਲਾਕੇ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਇਸ ਮੌਕੇ ਪਰਵੀਨ ਪੁਰੀ ਪੱਪਾ ਸਰਕਲ ਪ੍ਰਧਾਨ ਬਲਾਚੌਰ ਸ਼ਹਿਰੀ ਭਾਜਪਾ, ਨੰਦ ਕਿਸ਼ੋਰ ਜ਼ਿਲ੍ਹਾ ਮੀਤ ਪ੍ਰਧਾਨ ਭਾਜਪਾ, ਨਰਿੰਦਰ ਨਾਥ ਸੂਦਨ ਭਾਜਪਾ ਦਫ਼ਤਰ ਇੰਚਾਰਜ, ਰਾਜੂ ਆਨੰਦ, ਨਰਿੰਦਰ ਭਾਟੀਆ ਸੋਸ਼ਲ ਮੀਡੀਆ ਸਹਿ ਇੰਚਾਰਜ, ਸੁਰਿੰਦਰ ਪਾਲ ਵਰਮਾ ਸਮੇਤ ਭਾਜਪਾ ਦੇ ਹੋਰ ਆਗੂ ਅਤੇ ਵਰਕਰ ਮੌਜੂਦ ਸਨ।