ਮਲਟੀਪਰਪਜ਼ ਹਾਲ ਦੀ ਉਸਾਰੀ ਲਈ ਸੰਤ ਬਾਬਾ ਸਤਨਾਮ ਸਿੰਘ ਨੇ ਲਾਇਆ ਪਹਿਲਾ ਟੱਕ 2 ਕਰੋੜ ਦੇ ਮਲਟੀਪਰਪਜ਼ ਹਾਲ ਦੀ ਉਸਾਰੀ ਲਈ ਸੰਤ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਨੇ ਲਾਇਆ ਪਹਿਲਾ ਟੱਕ
Publish Date: Wed, 11 Nov 2026 05:20 PM (IST)
Updated Date: Wed, 11 Nov 2026 05:21 PM (IST)
ਵਿਦਿਆਰਥੀਆਂ ਨੂੰ ਮਿਆਰੀ ਸਹੂਲਤਾਂ ਪ੍ਰਦਾਨ ਕਰਨਾ ਸਾਡਾ ਮੁੱਖ ਉਦੇਸ਼ : ਢਾਹਾਂ ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਵਿਸ਼ਾਲ ਮਲਟੀਪਰਪਜ਼ ਹਾਲ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਪੂਰੇ ਉਤਸ਼ਾਹ ਅਤੇ ਧਾਰਮਿਕ ਮਰਿਆਦਾ ਨਾਲ ਹੋਈ।।ਇਸ ਦੀ ਆਰੰਭਤਾ ਸੰਤ ਬਾਬਾ ਸਤਨਾਮ ਸਿੰਘ ਮੁੱਖ ਸੇਵਾਦਾਰ ਕਾਰ ਸੇਵਾ ਸੰਤ ਬਾਬਾ ਸੇਵਾ ਸਿੰਘ ਜੀ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਕਰ-ਕਮਲਾਂ ਨਾਲ ਟੱਕ ਲਗਾ ਕੇ ਕੀਤੀ।।ਇਸ ਮੌਕੇ ਬਾਬਾ ਜੀ ਨੇ ਮਲਟੀਪਰਪਜ਼ ਹਾਲ ਦੀ ਨਿਰਵਿਘਨ ਉਸਾਰੀ ਅਤੇ ਸੰਪੂਰਨਤਾ ਲਈ ਅਰਦਾਸ ਕੀਤੀ ਤੇ ਸਮੂਹ ਸਕੂਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਵਧਾਈਆਂ ਦਿੱਤੀਆਂ। ਸਕੂਲ ਪ੍ਰਬੰਧਕ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦਾ ਢਾਂਚਾ ਅਤੇ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਟਰੱਸਟ ਹਮੇਸ਼ਾ ਹੀ ਵਚਨਬੱਧ ਰਿਹਾ ਹੈ। ਅਜੋਕੇ ਸਮੇਂ ਵਿਚ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਧਾਰਮਿਕ, ਸੱਭਿਆਚਾਰਕ ਅਤੇ ਹੋਰ ਸਿੱਖਿਆ ਸਹਾਇਕ ਗਤੀਵਿਧੀਆਂ ਦੀ ਜ਼ਰੂਰਤ ਹੁੰਦੀ ਹੈ। ਇਸ ਲਈ ਵਿਦਿਆਰਥੀਆਂ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਸਕੂਲ ਵਿਚ ਵਿਸ਼ਾਲ ਮਲਟੀਪਰਪਜ਼ ਹਾਲ ਤਿਆਰ ਕੀਤਾ ਜਾਵੇਗਾ, ਜਿਸ ਵਿਚ 6 ਲੈਬਾਂ ਵੀ ਹੋਣਗੀਆਂ ਅਤੇ ਇਨ੍ਹਾਂ ਦੀ ਉਸਾਰੀ ਉੱਤੇ 2 ਕਰੋੜ ਰੁਪਏ ਤੋਂ ਵੱਧ ਦਾ ਖਰਚਾ ਆਵੇਗਾ। ਉਨ੍ਹਾਂ ਨੇ ਸੰਤ ਬਾਬਾ ਸਤਨਾਮ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦਿਆ ਸਨਮਾਨਿਤ ਵੀ ਕੀਤਾ। ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਰਸ਼ਨ ਸਿੰਘ ਮਾਹਿਲ ਸੀਨੀਅਰ ਮੈਂਬਰ, ਦਵਿੰਦਰ ਸਿੰਘ ਢਿੱਲੋਂ ਮੈਂਬਰ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਸਤਵਿੰਦਰ ਸਿੰਘ ਰਾਜੂ ਨੌਰਾ, ਕਰਨਵੀਰ ਸਿੰਘ ਢਾਹਾਂ ਯੂ.ਐਸ.ਏ., ਗਿਆਨੀ ਜਗਬੀਰ ਸਿੰਘ ਗੁਰੂ ਗੋਬਿੰਦ ਸਿੰਘ ਲੋਹ ਲੰਗਰ ਸਟੋਰ ਨੌਰਾ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡੀਐਮਐਸ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸਕੂਲ ਪ੍ਰਿੰਸੀਪਲ ਵਨੀਤਾ ਚੋਟ, ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਕਮਲਜੀਤ ਸਿੰਘ, ਭੁਪਿੰਦਰ ਸਿੰਘ, ਵੱਖ-ਵੱਖ ਸੰਸਥਾਵਾਂ ਦੇ ਵਿਭਾਗਾਂ ਦੇ ਮੁਖੀ, ਸਮੂਹ ਸਕੂਲ ਸਟਾਫ, ਵਿਦਿਆਰਥੀ ਵੀ ਹਾਜ਼ਰ ਸਨ।