ਵਣ ਮਹਾਉਤਸਵ 'ਤੇ ਢਾਹਾਂ ਕਲੇਰਾਂ ਵਿਖੇ ਲਗਾਏ ਪੌਦੇ ਵਣ ਮਹਾਂਉਤਸਵ 'ਤੇ ਢਾਹਾਂ ਕਲੇਰਾਂ ਵਿਖੇ ਲਗਾਏ ਪੌਦੇ
Publish Date: Thu, 16 Jul 2026 08:24 PM (IST)
Updated Date: Thu, 16 Jul 2026 08:25 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਰੋਟਰੀ ਡਿਸਟ੍ਰਿਕਟ 3070 ਦੇ ਗਵਰਨਰ ਅਨਿਲ ਸਿੰਘਲ ਤੇ ਉਨ੍ਹਾਂ ਦੀ ਪਤਨੀ ਸੋਨੀਆ ਸਿੰਘਲ ਦਾ ਢਾਹਾਂ ਕਲੇਰਾਂ ਵਿਖੇ ਪੁੱਜਣ ’ਤੇ ਨਿੱਘਾ ਸਵਾਗਤ ਕਰਦਿਆਂ ਸਨਮਾਨਤ ਕੀਤਾ ਗਿਆ। ਉਨ੍ਹਾਂ ਨੇ ਵਣ ਮਹਾਉਤਸਵ ਨੂੰ ਸਮਰਪਿਤ ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਤੇ ਹਰਿਆਲੀ ਵਧਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਡਿਸਟ੍ਰਿਕਟ ਗਵਰਨਰ ਨੇ ਟਰੱਸਟ ਵੱਲੋਂ ਕੁਲਵਿੰਦਰ ਸਿੰਘ ਢਾਹਾਂ ਦੀ ਅਗਵਾਈ ਵਿਚ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਮੈਡੀਕਲ ਤੇ ਵਿਦਿਅਕ ਸੰਸਥਾਵਾਂ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਤੇ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਇਹ ਯਤਨ ਸਮਾਜ ਨੂੰ ਉੱਚਾ ਚੁੱਕਣ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਨੇ ਸੰਸਥਾ ਦੇ ਸਮੂਹ ਪ੍ਰਬੰਧਕਾਂ ਤੇ ਸਟਾਫ਼ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕ ਸੇਵਾ ਲਈ ਕੰਮ ਕਰਦੇ ਰਹਿਣ ਦੀ ਕਾਮਨਾ ਕੀਤੀ। ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਵੱਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ, ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਅਤੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੀਆਂ ਉਪਲਬਧੀਆਂ ਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਵੀ ਜਾਣੂੰ ਕਰਵਾਇਆ। ਇਸ ਦੇ ਨਾਲ ਹੀ ਟਰੱਸਟ ਦੀਆਂ ਗਤੀਵਿਧੀਆਂ ਉੱਤੇ ਆਧਾਰਿਤ ਇੱਕ ਡਾਕੂਮੈਂਟਰੀ ਫਿਲਮ ਵੀ ਵਿਖਾਈ, ਜਿਸ ਦੀ ਹਾਜ਼ਰ ਮਹਿਮਾਨਾਂ ਨੇ ਭਰਪੂਰ ਸਰਾਹਨਾ ਕੀਤੀ। ਰੋਟਰੀ ਕਲੱਬ ਬੰਗਾ ਦੇ ਨਵ ਨਿਯੁਕਤ ਪ੍ਰਧਾਨ ਸ਼ਰਨਜੀਤ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਮਿਸ਼ਨ ਟਰੱਸਟ ਵੱਲੋਂ ਸਿਹਤ, ਸਿੱਖਿਆ ਤੇ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ। ਇਸ ਮੌਕੇ ਨਰੇਸ਼ ਅਨੰਦ ਜ਼ਿਲ੍ਹਾ ਸੈਕਟਰੀ, ਰਾਜ ਬਾਜੜ ਸਾਬਕਾ ਪ੍ਰਧਾਨ, ਸੁਰਿੰਦਰਪਾਲ ਖੇਪੜ ਸਾਬਕਾ ਪ੍ਰਧਾਨ, ਪ੍ਰਵੀਨ ਕੁਮਾਰ ਸਾਬਕਾ ਪ੍ਰਧਾਨ, ਇਕਬਾਲ ਸਿੰਘ ਬਾਜਵਾ, ਐਡਵੋਕੇਟ ਅਨਿਲ ਕਟਾਰੀਆ, ਐੱਮਸੀ ਜਸਵਿੰਦਰ ਸਿੰਘ ਮਾਨ, ਇੰਦਰਜੀਤ ਸਿੰਘ, ਕਮਲਜੀਤ ਸਿੰਘ ਕੁਲਥਮ, ਭੁਪਿੰਦਰ ਸਿੰਘ, ਰਣਜੀਤ ਸਿੰਘ ਮਾਨ, ਡਾ. ਗੁਰਤੇਜ ਸਿੰਘ, ਜੋਤੀ ਭਾਟੀਆ, ਜੋਗਾ ਰਾਮ, ਅਕਾਸ਼ ਕੁਮਾਰ, ਮਾਲੀ ਓਮ ਪ੍ਰਕਾਸ਼ , ਪ੍ਰੇਮ ਕੁਮਾਰ ਵੀ ਹਾਜ਼ਰ ਸਨ।