
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

'ਇੱਕ ਪੇੜ ਮਾਂ ਦੇ ਨਾਮ' ਮੁਹਿੰਮ ਤਹਿਤ ਪੌਦੇ ਲਗਾਏ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਵਾਤਾਵਰਣ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਭਗਵਾਨ ਮਹਾਂਵੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗਾ ਵੱਲੋਂ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਉਣ ਦੀ ਵਿਸ਼ੇਸ਼ ਸਰਗਰਮੀ ਕਰਵਾਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕਰਨਾ ਸੀ। ਸਕੂਲ ਦੇ ਐੱਨਸੀਸੀ ਕੈਡਿਟਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਬੂਟੇ ਲਗਾਏ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ। ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਹਰੇਕ ਵਿਦਿਆਰਥੀ ਆਪਣੀ ਮਾਂ ਦੇ ਸਨਮਾਨ ਵਿਚ ਇੱਕ ਪੌਦਾ ਜ਼ਰੂਰ ਲਗਾਵੇ ਅਤੇ ਉਸ ਦੀ ਨਿਯਮਿਤ ਦੇਖ-ਭਾਲ ਕਰੇ। ਇਸ ਸਮੇਂ ਗੁਰਜੰਟ ਸਿੰਘ, ਪੀਆਈ ਸਟਾਫ, ਏਐੱਨਓ ਜਤਿੰਦਰ ਸ਼ਰਮਾ ਅਤੇ ਸਕੂਲ ਦੇ ਡਾਇਰੈਕਟਰ ਵਰੁਣ ਜੈਨ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਸੰਭਾਲ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇੱਕ ਬੂਟਾ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰੇ ਅਤੇ ਹਰੇ-ਭਰੇ ਵਾਤਾਵਰਣ ਦੀ ਨੀਂਹ ਬਣ ਸਕਦਾ ਹੈ। ਸਕੂਲ ਪ੍ਰਬੰਧਕਾਂ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ ਅਤੇ ਧਰਤੀ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ।