- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਪੰਚ ਬਲਵੀਰ ਕੌਰ ਸਾਥੀਆਂ ਸਮੇਤ ਆਪ ਪਾਰਟੀ 'ਚ ਸ਼ਾਮਿਲ

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਪਿੰਡ ਸੁੱਧਾ ਮਾਜਰਾ ਦੀ ਸਰਪੰਚ ਬਲਵੀਰ ਕੌਰ ਪਤਨੀ ਨੰਬਰਦਾਰ ਮਲਕੀਤ ਸਿੰਘ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਹਲਕਾ ਬਲਾਚੌਰ ਤੋਂ ਆਪ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਾਰਟੀ ਵਿਚ ਸ਼ਾਮਲ ਹੋਏ ਸਰਪੰਚ ਬਲਵੀਰ ਕੌਰ, ਨੰਬਰਦਾਰ ਮਲਕੀਤ ਸਿੰਘ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵਿਧਾਇਕਾ ਨੇ ਆਖਿਆ ਕਿ ਪਾਰਟੀ ਵਿਚ ਆਉਣ ਵਾਲੇ ਹਰ ਵਰਕਰ ਅਤੇ ਆਗੂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਸਾਥੀ ਮਿਲ-ਜੁਲ ਕੇ ਹਲਕੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਹਰ ਪਿੰਡ ਅਤੇ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾ ਰਹੀ ਹੈ। ਸਰਕਾਰ ਦੀ ਵਿਕਾਸ ਮੁਖੀ ਸੋਚ ਅਤੇ ਜਨ-ਭਲਾਈ ਯੋਜਨਾਵਾਂ ਕਾਰਨ ਪੂਰੇ ਪੰਜਾਬ ਵਿਚ ਲੋਕ ਵੱਡੀ ਗਿਣਤੀ ਵਿਚ ਆਪ ਨਾਲ ਜੁੜ ਰਹੇ ਹਨ। ਸਰਪੰਚ ਬਲਵੀਰ ਕੌਰ ਪਤਨੀ ਨੰਬਰਦਾਰ ਮਲਕੀਤ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਨੇ ਵਿਧਾਇਕਾ ਸੰਤੋਸ਼ ਕਟਾਰੀਆ ਦੀ ਮਿਹਨਤ, ਲੋਕਾਂ ਨਾਲ ਨੇੜਤਾ ਅਤੇ ਹਲਕੇ ਵਿਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇਹ ਫੈਸਲਾ ਲਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। ਇਸ ਮੌਕੇ ਜਸਵੀਰ ਸਿੰਘ ਘੁੰਮਣ ਹਲਕਾ ਪ੍ਰਧਾਨ ਵਪਾਰ ਵਿੰਗ, ਸੁਰਿੰਦਰ ਸਿੰਘ ਸੀਂਹਮਾਰ, ਰਾਜਵਿੰਦਰ ਕੌਰ ਪੰਚ ਨਿਰਮਲ ਸਿੰਘ, ਕਮਲੇਸ਼, ਜਗਦੀਸ਼ ਸਿੰਘ, ਤਜਿੰਦਰ ਸਿੰਘ ਅਤੇ ਨੰਬਰਦਾਰ ਜਸਵੰਤ ਸਿੰਘ ਰਾਣਾ, ਸਾਬਕਾ ਸਰਪੰਚ ਨਰੇਸ਼ ਕੁਮਾਰ, ਅਮਰੀਕ ਸਿੰਘ, ਗੁਰਬਖਸ਼ ਸਿੰਘ, ਰਪਿੰਦਰ ਟੋਨੀ, ਸਤਪਾਲ ਸੱਤੀ, ਸੰਤ ਰਾਮ, ਵਿਜੇ ਕੁਮਾਰ ਅਤੇ ਪਿੰਡ ਵਾਸੀ ਹਾਜ਼ਰ ਸਨ।