ਸਰਪੰਚ ਡਾ. ਜਸਵੀਰ ਸਿੰਘ ਜਗਤਪੁਰ ‘ਆਪ’ ਵਿਚ ਸ਼ਾਮਲ
ਸਰਪੰਚ ਡਾ. ਜਸਵੀਰ ਸਿੰਘ ਜਗਤਪੁਰ ਸਾਥੀਆਂ ਸਮੇਤ ਆਪ ਵਿਚ ਸ਼ਾਮਲ
Publish Date: Sat, 28 Feb 2026 07:36 PM (IST)
Updated Date: Sun, 01 Mar 2026 04:13 AM (IST)

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦਾ ਕੁਨਬਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਵਿਚ ਪਿੰਡ ਜਗਤਪੁਰ ਦੇ ਸਰਪੰਚ ਡਾ. ਜਸਵੀਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਆਪ ਦਾ ਪੱਲਾ ਫੜ ਲਿਆ। ਵਿਧਾਇਕਾ ਨੇ ਪਾਰਟੀ ਵਿਚ ਸ਼ਾਮਲ ਹੋਏ ਸਰਪੰਚ ਅਤੇ ਸਮਰਥਕਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਹਰ ਵਲੰਟੀਅਰ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ।ਭਰੋਸਾ ਦਿਵਾਇਆ ਕਿ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ਵਿਚ ਪੂਰੀ ਅਹਿਮੀਅਤ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਹਲਕੇ ਦੀ ਸੇਵਾ ਕਰਨ ਦਾ ਪੂਰਾ ਮੌਕਾ ਮਿਲੇਗਾ। ਸਮਾਗਮ ਦੌਰਾਨ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਵੀ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕ ਹੁਣ ਰਵਾਇਤੀ ਪਾਰਟੀਆਂ ਦੇ ਝੂਠੇ ਵਾਅਦਿਆਂ ਅਤੇ ਲਾਰਿਆਂ ਤੋਂ ਅੱਕ ਚੁੱਕੇ ਹਨ।ਤੇ ਇਹੀ ਕਾਰਨ ਹੈ ਕਿ ਲੋਕ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨਾਲ ਜੁੜ ਰਹੇ ਹਨ।।ਪਾਰਟੀ ਵਿਚ ਸ਼ਾਮਲ ਹੋਣ ਉਪਰੰਤ ਸਰਪੰਚ ਡਾ. ਜਸਵੀਰ ਸਿੰਘ ਨੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਜਸਜੀਤ ਸਿੰਘ, ਦਵਿੰਦਰ ਸਿੰਘ, ਬਲਵੀਰ ਸਿੰਘ, ਇੰਦਰਜੀਤ ਸਿੰਘ, ਸਰਵਨ ਸਿੰਘ, ਜਰਨੈਲ ਸਿੰਘ, ਮੋਹਨ ਸਿੰਘ, ਸੋਨੂੰ, ਬਖਸ਼ੀਸ਼ ਸਿੰਘ, ਚੰਚਲ ਸਿੰਘ, ਨਛੱਤਰ ਸਿੰਘ, ਸਰਬਜੀਤ ਸਿੰਘ ਔਜਲਾ, ਗੁਰਵਿੰਦਰ ਕੌਰ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਛਿੰਦਾ ਤੇ ਹੋਰ ਹਾਜ਼ਰ ਸਨ।