- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਤਿਗੁਰੂ ਰਵਿਦਾਸ ਜੀ ਦਾ 650ਵਾਂ ਆਗਮਨ ਗੁਰਪੁਰਬ 15 ਨੂੰ

ਲੇਖ ਰਾਜ ਕੁਲਥਮ, ਪੰਜਾਬੀ ਜਾਗਰਣ, ਬਹਿਰਾਮ : ਧੰਨ ਧੰਨ ਸਤਿਗੁਰੂ ਰਵਿਦਾਸ ਜੀ ਦਾ ਆਗਮਨ ਪੁਰਬ 15 ਅਕਤੂਬਰ ਵੀਰਵਾਰ ਨੂੰ ਰੌਜ਼ਾ ਮੁਹੱਲਾ ਕੁਲਥਮ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਖੁਰਾਲਗੜ੍ਹ ਸਾਹਿਬ ਤੋਂ ਜੋਤ ਲਿਆ ਕੇ ਪ੍ਰਬੰਧਕਾਂ ਤੇ ਨਗਰ ਵਾਸੀਆਂ ਵੱਲੋਂ ਪੂਰੇ ਪਿੰਡ ਵਿਚ ਪਰਿਕਰਮਾ ਕੀਤੀ। ਆਗਮਨ ਪੁਰਬ ਦੌਰਾਨ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਆਗੂ ਪਹੁੰਚ ਕੇ ਆਪਣੇ ਵਿਚਾਰ ਪੇਸ਼ ਕਰਨਗੇ। ਇਸ ਧਾਰਮਿਕ ਸਮਾਗਮ ਦੌਰਾਨ ਸਾਈਂ ਉਮਰੇ ਸ਼ਾਹ ਕਾਦਰੀ ਗੱਦੀਨਸ਼ੀਨ ਰੌਜ਼ਾ ਸ਼ਰੀਫ਼ ਮੰਢਾਲੀ, 108 ਸੰਤ ਕੁਲਵੰਤ ਰਾਮ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ, ਪੰਜਾਬ ਬਸਪਾ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ, ਹਲਕਾ ਇੰਚਾਰਜ ਜਸਪ੍ਰੀਤ ਰੌਬੀ ਕੰਗ, ਮੀਨਾ ਸੂੰਢ ਕਾਂਗਰਸ ਆਗੂ, ਧਰਮਿੰਦਰ ਸਿੰਘ ਸਰਕਲ ਪ੍ਰਧਾਨ ਮੇਹਲੀ ਆਦਿ ਸ਼ਿਰਕਤ ਕਰਨਗੇ। ਸਮਾਗਮ ਦੌਰਾਨ ਸਾਈਂ ਪੱਪਲ ਸ਼ਾਹ ਭਰੋਮਜਾਰਾ ਤੇ ਮੰਗਤ ਰਾਮ ਮਹਿਮੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਗਾਇਕ ਵਿੱਕੀ ਬਹਾਦਰਕੇ ਗੁਰੂ ਜੀ ਦੇ ਜੀਵਨ ਸੰਬੰਧੀ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ। ਇਸ ਮੌਕੇ ਜੱਸੀ ਤੱਲਣ ਪ੍ਰਧਾਨ ਗੁਰੂ ਰਵਿਦਾਸ ਟਾਈਗਰ ਫੋਰਸ ਵੀ ਆਪਣੇ ਵਿਚਾਰ ਪੇਸ਼ ਕਰਨਗੇ। ਇਹ ਜਾਣਕਾਰੀ ਹਰਜਿੰਦਰ ਕੁਮਾਰ ਨੇ ਦਿੱਤੀ।