‘ਆਪ’ ਵੱਲੋਂ ਸਤਨਾਮ ਜਲਾਲਪੁਰ ਪੰਜਾਬ ਦੇ ਜੁਆਇੰਟ ਸਕੱਤਰ ਨਿਯੁਕਤ
ਸਤਨਾਮ ਜਲਾਲਪੁਰ ਨੂੰ ਪੰਜਾਬ ਦਾ ਜੁਆਇੰਟ ਸਕੱਤਰ ਨਿਯੁਕਤ
Publish Date: Sat, 17 Oct 2026 03:31 PM (IST)
Updated Date: Sat, 17 Oct 2026 03:33 PM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਨੂੰ ਪਾਰਟੀ ਦਾ ਸੂਬਾ ਜੁਆਇੰਟ ਸਕੱਤਰ ਨਿਯੁਕਤ ਕੀਤਾ। ਇਸ ਨਿਯੁਕਤੀ ਨਾਲ ਸਤਨਾਮ ਜਲਾਲਪੁਰ ਨੂੰ ਸੂਬਾ ਪੱਧਰ ਤੇ ਨਵੀਂ ਸੰਗਠਨਾਤਮਕ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਸਤਨਾਮ ਜਲਾਲਪੁਰ ਆਮ ਆਦਮੀ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜੇ ਹੋਏ ਹਨ ਅਤੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਵੀ ਜ਼ਿੰਮੇਵਾਰੀ ਸੰਭਾਲ ਚੁੱਕੇ ਹਨ। ਸਤਨਾਮ ਜਲਾਲਪੁਰ ਦੀ ਪੰਜਾਬ ਜੁਆਇੰਟ ਸਕੱਤਰ ਵਜੋਂ ਨਿਯੁਕਤੀ ਨੂੰ ਸੰਗਠਨਾਤਮਕ ਪੱਧਰ ਤੇ ਅਹਿਮ ਮੰਨਿਆ ਜਾ ਰਿਹਾ ਹੈ। ਨਵੀਂ ਜ਼ਿੰਮੇਵਾਰੀ ਤਹਿਤ ਉਨ੍ਹਾਂ ਦੀ ਭੂਮਿਕਾ ਪਾਰਟੀ ਦੇ ਸੂਬਾਈ ਸੰਗਠਨ ਨਾਲ ਜੁੜੇ ਕੰਮਾਂ ਵਿਚ ਰਹੇਗੀ। ਇਸ ਨਿਯੁਕਤੀ ਸਬੰਧੀ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਵੱਲੋਂ ਸਤਨਾਮ ਜਲਾਲਪੁਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੇ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ। ਸਤਨਾਮ ਜਲਾਲਪੁਰ ਵੱਲੋਂ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਕਿਹਾ ਕਿ ਉਹ ਪਾਰਟੀ ਨੂੰ ਉੱਪਰ ਚੁੱਕਣ ਲਈ ਤਨ ਦੇਹੀ ਨਾਲ ਮਿਹਨਤ ਕਰਦੇ ਰਹਿਣਗੇ।