- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਤਨਾਮ ਜਲਾਲਪੁਰ ਨੇ ਨੀਲੇ ਵਾੜੇ ਚ ਕੀਤੀ ਵੱਡੀ ਲੋਕ ਮਿਲਣੀ‘

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਜਲਾਲਪੁਰ ਵੱਲੋਂ ਨੀਲੇ ਵਾੜੇ ਵਿਖੇ ਹਰਮੇਸ਼ ਲਾਲ ਠੇਕੇਦਾਰ ਦੇ ਘਰ ਇੱਕ ਭਾਰੀ ਇਕੱਠ ਕਰ ਕੇ ਲੋਕ ਮਿਲਣੀ ਕੀਤੀ। ਇਸ ਦੌਰਾਨ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਸਤਨਾਮ ਜਲਾਲਪੁਰ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਪੂਰਾ ਸਮਰਥਨ ਦਿੱਤਾ। ਸਤਨਾਮ ਜਲਾਲਪੁਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਪ੍ਰਮੁੱਖ ਯੋਜਨਾਵਾ ਸਰਕਾਰ ਵੱਲੋਂ ਔਰਤਾਂ ਅਤੇ ਧੀਆਂ ਦੀ ਸਮਾਜਿਕ ਤੇ ਆਰਥਿਕ ਮਜ਼ਬੂਤੀ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਅਤੇ ਧੀਆਂ ਦੀ ਪੜ੍ਹਾਈ ਤੇ ਸੁਰੱਖਿਆ ਲਈ ਨਵੀਆਂ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਪੰਜਾਬ ਦੇ 90 ਫ਼ੀਸਦੀ ਤੋਂ ਵੱਧ ਪਰਿਵਾਰਾਂ ਦਾ 600 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਪੂਰਾ ਕੀਤਾ ਹੈ, ਜਿਸ ਨਾਲ ਆਮ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ ਅਤੇ ਲੋਕਾਂ ਨੂੰ ਮਹਿੰਗਾਈ ਤੋਂ ਵੱਡੀ ਰਾਹਤ ਮਿਲੀ ਹੈ। ਸੂਬੇ ਦੇ ਬਜ਼ੁਰਗਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਮੁਫ਼ਤ ਅਤੇ ਸੁਖਾਲੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ, ਜਿਸ ਨਾਲ ਬਜ਼ੁਰਗਾਂ ਵਿੱਚ ਭਾਰੀ ਖੁਸ਼ੀ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਵੱਲੋਂ ਸਖ਼ਤ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਾ ਤਸਕਰਾਂ ਤੇ ਨਕੇਲ ਕੱਸੀ ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਿੰਡ-ਪਿੰਡ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਲੋਕ ਮਿਲਣੀ ਦੌਰਾਨ ਨੀਲੇ ਵਾੜੇ ਦੇ ਵਾਸੀਆਂ ਨੇ ਸਤਨਾਮ ਜਲਾਲਪੁਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਪਿੰਡ ਵਾਸੀਆਂ ਨੇ ਸਰਕਾਰ ਦੀਆਂ ਨੀਤੀਆਂ ਚ ਪੂਰਾ ਵਿਸ਼ਵਾਸ ਪ੍ਰਗਟਾਉਂਦਿਆਂ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸਤਨਾਮ ਜਲਾਲਪੁਰ ਨੇ ਵੀ ਲੋਕਾਂ ਦੇ ਇਸ ਅਥਾਹ ਪਿਆਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਦੇ ਹਰ ਮਸਲੇ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।