ਸਤਨਾਮ ਜਲਾਲਪੁਰ ਨੇ ਪਿੰਡ ਮੁੱਖੂਪੁਰ ’ਚ ਕੀਤੀ ਵਿਸ਼ੇਸ਼ ਲੋਕ ਮਿਲਣੀ ਸਤਨਾਮ ਜਲਾਲਪੁਰ ਨੇ ਪਿੰਡ ਮੁੱਖੂਪੁਰ‘'ਚ ਕੀਤੀ ਵਿਸ਼ੇਸ਼ ਲੋਕ ਮਿਲਣੀ
Publish Date: Mon, 07 Sep 2026 05:35 PM (IST)
Updated Date: Mon, 07 Sep 2026 05:37 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਆਪ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਨੇ ਪਿੰਡ ਮੁੱਖੂਪੁਰ ਵਿਖੇ ਵਿਸ਼ੇਸ਼ ਲੋਕ ਮਿਲਣੀ ਕੀਤੀ। ਇਸ ਮੌਕੇ ਰਿਟਾ. ਇੰਸਪੈਕਟਰ ਬਲਦੇਵ ਵੀ ਨਾਲ ਸਨ। ਸ਼੍ਰੀ ਜਲਾਲਪੁਰ ਨੇ ਪਿੰਡ ਵਾਸੀਆਂ ਨਾਲ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ-ਹਿਤੈਸ਼ੀ ਸਕੀਮਾਂ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਆਮ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।।ਲੋੜਵੰਦ ਪਰਿਵਾਰਾਂ ਤੱਕ ਘਰ-ਘਰ ਮਿਆਰੀ ਰਾਸ਼ਨ ਕਿੱਟਾਂ ਬਿਨਾਂ ਕਿਸੇ ਪੱਖਪਾਤ ਅਤੇ ਖੱਜਲ-ਖੁਆਰੀ ਤੋਂ ਪਹੁੰਚਾਈਆਂ ਜਾ ਰਹੀਆਂ ਹਨ। ਸ਼ਰਧਾਲੂਆਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਲਈ ਵਿਸ਼ੇਸ਼ ਯੋਜਨਾ ਚਲਾਈ ਗਈ ਹੈ।।ਮਾਵਾਂ ਅਤੇ ਧੀਆਂ ਨੂੰ ਆਰਥਿਕ ਅਤੇ ਸਮਾਜਿਕ ਤੌਰ ਤੇ ਮਜ਼ਬੂਤ ਅਤੇ ਆਤਮ-ਨਿਰਭਰ ਬਣਾਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਲੋਕਾਂ ਨੇ ਕਿਹਾ ਕਿ ਸਤਨਾਮ ਜਲਾਲਪੁਰ ਦੇ ਨਿਮਰ, ਮਿਲਾਪੜੇ ਅਤੇ ਸਾਦਗੀ ਭਰੇ ਸੁਭਾਅ ਦੇ ਮਾਲਕ ਹਨ ਅਤੇ ਉਹ ਹਮੇਸ਼ਾ ਜ਼ਮੀਨ ਨਾਲ ਜੁੜ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਧੀਰਜ ਨਾਲ ਸੁਣਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਹਰ ਵੇਲੇ ਤਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਜਨ-ਹਿਤੈਸ਼ੀ ਸਕੀਮਾਂ ਦਾ ਲਾਭ ਹਰ ਲੋੜਵੰਦ ਦੇ ਘਰ ਤੱਕ ਪਹੁੰਚਾਉਣਾ ਹੀ ਸਾਡਾ ਮੁੱਖ ਮਕਸਦ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਆਪ‘ਸਰਕਾਰ‘ਜਨ ਸੇਵਾ ਅਤੇ‘ਸੇਵਾ ਤੇ ਵਿਕਾਸ ਦੇ ਨਾਅਰੇ ਹੇਠ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਸਾਬਕਾ ਸਰਪੰਚ ਆਗਿਆਕਾਰ, ਨਰਿੰਦਰ ਚੇਚੀ, ਸਾਬਕਾ ਸਰਪੰਚ ਸੁਰਿੰਦਰ ਪਾਲ, ਸਾਬਕਾ ਸਰਪੰਚ ਤੀਰਥ ਰਾਮ, ਪ੍ਰਧਾਨ ਕਰਮ ਚੰਦ, ਰਾਮ ਸਰੂਪ ਭਾਟੀਆ, ਦੀਵਾਨ ਚੰਦ ਕਟਾਰੀਆ, ਸੋਹਣ ਲਾਲ ਠੇਕੇਦਾਰ, ਦੇਸ ਰਾਜ ਭੂੰਬਲਾ, ਗੁਰਚਰਨ ਠੇਕੇਦਾਰ ਤੋਂ ਇਲਾਵਾ ਬਹੁਤ ਸਾਰੇ ਪਿੰਡ ਵਾਸੀ ਹਾਜ਼ਰ ਸਨ।