'ਬੇਟੀ ਬਚਾਓ, ਬੇਟੀ ਪੜ੍ਹਾਓ' ਜਾਗਰੂਕਤਾ ਕੈਂਪ ਲਾਇਆ
'ਬੇਟੀ ਬਚਾਓ, ਬੇਟੀ ਪੜ੍ਹਾਓ' ਜਾਗਰੂਕਤਾ ਕੈਂਪ ਲਗਾਇਆ
Publish Date: Fri, 16 Jan 2026 04:52 PM (IST)
Updated Date: Sat, 17 Jan 2026 04:04 AM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਿਵਲ ਹਸਪਤਾਲ ਬੰਗਾ ਵਿਖੇ ਐੱਸਐੱਮਓ ਡਾ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਲੋਹੜੀ ਦਾ ਸਮਾਗਮ ਮਨਾਇਆ ਗਿਆ। ਇਸ ਮੌਕੇ ਬੇਟੀ ਬਚਾਓ, ਬੇਟੀ ਪੜ੍ਹਾਓ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਬੇਟੀਆਂ ਨੂੰ ਜਨਮ ਲੈਣ ਦਾ ਅਧਿਕਾਰ ਹੈ, ਬੇਟੀਆਂ ਨੂੰ ਪੜ੍ਹਾਈ ਕਰਨ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਸਮਾਜ ਅੰਦਰ ਲੜਕੀਆਂ ਨੂੰ ਮੁੰਡਿਆਂ ਦੇ ਬਰਾਬਰ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਲੜਕੀਆਂ ਆਪਣੇ ਮਾਤਾ-ਪਿਤਾ ਦਾ ਲੜਕਿਆਂ ਤੋਂ ਵੱਧ ਖਿਆਲ ਰੱਖਦੀਆਂ ਹਨ।।ਹਸਪਤਾਲ ਚ ਬੇਟੀਆਂ ਦੀ ਲੋਹੜੀ ਵੀ ਪਾਈ ਗਈ। ਇਸ ਮੌਕੇ ਡਾ. ਤਜਿੰਦਰ ਸਿੰਘ, ਡਾ. ਬਰਜਿੰਦਰ ਕੁਮਾਰ, ਡਾ. ਸੰਦੀਪ ਕੁਮਾਰ, ਮਨਜੀਤ ਕੌਰ, ਨਵਦੀਪ ਕੌਰ, ਰਾਬੀਆ, ਲੀਲਾ, ਰਵਿੰਦਰ ਕੌਰ, ਗੁਰਬਾਜ ਕੌਰ, ਸੰਤੋਸ਼ ਕੁਮਾਰੀ, ਰਾਮੇਸ਼ ਲਾਲ ਲੈਬੋਰਟਰੀ ਟੈਕਨੀਸ਼ੀਅਨ ਤੇ ਸਟਾਫ਼ ਹਾਜ਼ਰ ਸੀ।