
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਟੌਪਰ ਬੀਸੀਏ ਵਿਦਿਆਰਥਣਾਂ ਨੂੰ ਸਕਾਲਰਸ਼ਿਪ ਦਿੱਤੀ

ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ : ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਯੂਐੱਸਏ ਵੱਲੋਂ ਯੋਗ ਤੇ ਹੋਣਹਾਰ ਵਿਦਿਆਰਥੀਆਂ ਦੀ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਦੋਆਬਾ ਗਰੁੱਪ ਆਫ਼ ਕਾਲਜਿਜ਼ ਰਾਹੋਂ ਦੇ ਦੋ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਕੀਤੀ। ਸਕਾਲਰਸ਼ਿਪ ਦੇ ਚੈੱਕ ਡਾਇਰੈਕਟਰ ਡਾ. ਰਾਜੇਸ਼ਵਰ ਸਿੰਘ ਵੱਲੋਂ ਤਰਨਜੋਤ ਕੌਰ ਪੁੱਤਰੀ ਜਸਵਿੰਦਰ ਸਿੰਘ ਅਤੇ ਸਿਮਰਨਜੀਤ ਕੌਰ ਪੁੱਤਰੀ ਕੁਲਵੰਤ ਸਿੰਘ ਨੂੰ ਸੌਂਪੇ ਗਏ। ਦੋਵੇਂ ਵਿਦਿਆਰਥਣਾਂ ਬੀਸੀਏ ਦੀਆਂ ਵਿਦਿਆਰਥਣਾਂ ਹਨ ਅਤੇ ਕਾਲਜ ਦੀਆਂ ਟੌਪਰ ਰਹੀਆਂ ਹਨ। ਇਸ ਸਕਾਲਰਸ਼ਿਪ ਦਾ ਉਦੇਸ਼ ਯੋਗ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਵਿੱਤੀ ਮੁਸ਼ਕਿਲ ਦੇ ਆਪਣੀ ਪੜ੍ਹਾਈ ਜਾਰੀ ਰੱਖਣ ਲਈ ਉਤਸ਼ਾਹਿਤ ਕਰਨਾ ਹੈ। ਡਾ. ਰਾਜੇਸ਼ਵਰ ਸਿੰਘ ਨੇ ਵਿਦਿਆਰਥੀਆਂ ਦੀ ਸਿੱਖਿਆ ਲਈ ਸਹਿਯੋਗ ਦੇਣ ਵਾਸਤੇ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਯੂਐੱਸਏ ਦਾ ਧੰਨਵਾਦ ਕੀਤਾ। ਉਨ੍ਹਾਂ ਤਰਨਜੋਤ ਕੌਰ ਅਤੇ ਸਿਮਰਨਜੀਤ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਅਕਾਦਮਿਕ ਕਾਰਗੁਜ਼ਾਰੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਮਿਹਨਤ ਕਰ ਕੇ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਦੋਆਬਾ ਗਰੁੱਪ ਆਫ਼ ਕਾਲਜਿਜ਼ ਦੀ ਮੈਨੇਜਮੈਂਟ ਨੇ ਵਿਦਿਆਰਥੀਆਂ ਦੀ ਸਿੱਖਿਆ ਅਤੇ ਸਸ਼ਕਤੀਕਰਨ ਲਈ ਇਸ ਮਹੱਤਵ ਪੂਰਨ ਯੋਗਦਾਨ ਵਾਸਤੇ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ, ਯੂਐੱਸਏ ਦਾ ਧੰਨਵਾਦ ਕੀਤਾ। ਇਸ ਉਪਰਾਲੇ ਦੀ ਕਾਲਜ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸ਼ਲਾਘਾ ਕੀਤੀ।