- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਆਪਕ ਰਾਜ ਪੁਰਸਕਾਰ ਵਿਜੇਤਾ ਲੈਕ. ਅੰਮ੍ਰਿਤ ਪਾਲ ਸਿੰਘ ਦਾ ਸਕੂਲ ਵਿਖੇ ਸਨਮਾਨ

ਨਰਿੰਦਰ ਮਾਹੀ, ਪੰਜਾਬੀ ਜਾਗਰਣ
ਬੰਗਾ : ਸਕੂਲ ਆਫ ਐਮੀਨੈਂਸ ਬੰਗਾ ਵਿਖੇ ਬਤੌਰ ਲੈਕਚਰਾਰ ਸੇਵਾਵਾਂ ਨਿਭਾ ਰਹੇ ਲੈਕ. ਅੰਮ੍ਰਿਤ ਪਾਲ ਸਿੰਘ, ਜਿਨ੍ਹਾਂ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ, ਦਾ ਸਕੂਲ ਆਫ ਐਮੀਨੈਂਸ ਬੰਗਾ ਵਿਖੇ ਪਹੁੰਚਣ ਤੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਸਕੂਲ ਇੰਚਾਰਜ ਸਰੋਜ ਬਾਲਾ ਨੇ ਦੱਸਿਆ ਕਿ ਲੈਕ. ਅੰਮ੍ਰਿਤਪਾਲ ਸਿੰਘ ਦਾ ਸਨਮਾਨ ਸਮੁੱਚੇ ਸਿੱਖਿਆ ਵਿਭਾਗ ਅਤੇ ਸਕੂਲ ਦਾ ਸਨਮਾਨ ਹੈ।
ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਦੇ ਇਕੱਲੇ ਲੈਕ. ਅੰਮ੍ਰਿਤਪਾਲ ਸਿੰਘ ਦੀ ਸੂਬਾ ਪੱਧਰ ’ਤੇ ਇਸ ਐਵਾਰਡ ਲਈ ਚੋਣ ਹੋਈ ਹੈ। ਲੈਕ. ਅੰਮ੍ਰਿਤਪਾਲ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਨੀਤਾ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵੀਰ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਸ ਦਾ ਇਹ ਐਵਾਰਡ ਉਸ ਦੇ ਜ਼ਿਲ੍ਹੇ, ਉਸ ਦੇ ਸਕੂਲ, ਉਸ ਦੇ ਵਿਦਿਆਰਥੀ ਅਤੇ ਉਸ ਦੇ ਸਹਿਯੋਗੀ ਅਧਿਆਪਕ ਸਾਥੀਆਂ ਨੂੰ ਸਮਰਪਿਤ ਹੈ, ਜਿਨ੍ਹਾਂ ਨੇ ਉਸ ਨੂੰ ਇਸ ਮੁਕਾਮ ਤੱਕ ਪਹੁੰਚਣ ਵਿਚ ਪੂਰਾ ਸਹਿਯੋਗ ਦਿੱਤਾ ਹੈ। ਇਸ ਮੌਕੇ ਦਰਸ਼ਨ ਸਿੰਘ ਸਟੇਟ ਐਵਾਰਡੀ, ਮੱਖਣ ਲਾਲ, ਸਤਪਾਲ ਸਿੰਘ, ਰਣਜੀਤ ਸਿੰਘ, ਮਨਵਿੰਦਰ ਸਿੰਘ, ਦਿਵਿਆਂਸ਼ੂ, ਪਲਵਿੰਦਰ ਸਿੰਘ, ਸਰਬਜੀਤ ਕੌਰ, ਸਰੋਜ ਬਾਲਾ, ਰਾਜ ਰਾਣੀ, ਨੀਲਮ ਸ਼ੇਖਰ, ਨਵਦੀਪ ਕੌਰ, ਸੰਤੋਸ਼ ਕੁਮਾਰੀ, ਨਿਧੀ, ਮੀਨਾ ਰਾਣੀ, ਅਮਰਜੀਤ ਕੌਰ, ਕਿਰਨਜੀਤ ਕੌਰ, ਬਲਵਿੰਦਰ ਕੌਰ ਸਮੇਤ ਸਮੁੱਚਾ ਸਟਾਫ ਹਾਜ਼ਰ ਸਨ।