ਸਕੂਲ ਦੀਆਂ ਜੇਤੂ ਖਿਡਾਰਨਾਂ ਦਾ ਸਨਮਾਨ
ਸਕੂਲ ਦੀਆਂ ਜੇਤੂ ਖਿਡਾਰਨਾਂ ਦਾ ਸਨਮਾਨ
Publish Date: Tue, 24 Feb 2026 04:55 PM (IST)
Updated Date: Wed, 25 Feb 2026 04:04 AM (IST)
ਲੇਖ ਰਾਜ ਕੁਲਥਮ, ਪੰਜਾਬੀ ਜਾਗਰਣ, ਬਹਿਰਾਮ ਸ੍ਰੀ ਗੁਰੂ ਹਰਿ ਰਾਇ ਸਪੋਰਟਸ ਕਲੱਬ (ਰਜਿ.) ਗੁਰਦੁਆਰਾ ਪ੍ਰਬੰਧਕ ਕਮੇਟੀ ਡੰਡਾ ਸਾਹਿਬ ਪਿੰਡ ਸੰਧਵਾ ਵੱਲੋਂ ਗੁਰਦੁਆਰਾ ਸਾਹਿਬ ਦੇ ਖੇਡ ਮੈਦਾਨ ਵਿਚ 58ਵਾਂ ਖੇਡ ਮੇਲਾ ਕਰਵਾਇਆ। ਜਿਸ ਵਿਚ ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਦੀਆਂ ਵਿਦਿਆਰਥਣਾਂ ਨੇ ਰੱਸਾਕਸ਼ੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਜੀ ਪੁਜੀਸ਼ਨ ਪ੍ਰਾਪਤ ਕਰਕੇ 9500 ਰੁਪਏ ਦੀ ਇਨਾਮੀ ਰਾਸ਼ੀ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਮੌਕੇ ਪ੍ਰਿੰ. ਜਸਵਿੰਦਰ ਕੌਰ, ਲੈਕ. ਹਰਬੰਸ ਲਾਦੀਆਂ, ਲੈਕ. ਰਣਯੋਧ ਸਿੰਘ, ਸਰੋਜ ਰਾਣੀ, ਸੁਮਨਜੀਤ ਕੌਰ, ਸੰਤੋਸ਼ ਰਾਣੀ, ਹਰਵਿੰਦਰ ਮਾਨ, ਸੁਰਿੰਦਰ ਕੌਰ, ਪਰਮਿੰਦਰ ਕੌਰ, ਮਨਪ੍ਰੀਤ ਕੌਰ, ਰਵੀ ਬਸਰਾ, ਰਜਿੰਦਰ ਬਸਰਾ, ਭਗਵਾਨ ਦਾਸ, ਜਸਵਿੰਦਰ ਸਿੰਘ, ਦਲਜੀਤ ਸਿੰਘ, ਬੂਟਾ ਸਿੰਘ, ਬਲਵਿੰਦਰ ਸਿੰਘ, ਹਰਮੇਸ਼ ਲਾਲ, ਚਰਨਜੀਤ, ਨੀਲਮ ਤੇ ਹੋਰ ਹਾਜ਼ਰ ਸਨ।