ਕੇਵੀਕੇ ਵਿਖੇ ਵਿਗਿਆਨਿਕ ਸਲਾਹਕਾਰ ਕਮੇਟੀ ਮੀਟਿੰਗ ਹੋਈ
ਕੇਵੀਕੇ ਵਿਖੇ ਵਿਗਿਆਨਿਕ ਸਲਾਹਕਾਰ ਕਮੇਟੀ ਮੀਟਿੰਗ ਹੋਈ
Publish Date: Fri, 06 Feb 2026 04:00 PM (IST)
Updated Date: Fri, 06 Feb 2026 04:02 PM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਡਾ. ਮੱਖਣ ਸਿੰਘ ਭੁੱਲਰ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਅਤੇ ਸਹਿ ਪ੍ਰਧਾਨਗੀ ਡਾ. ਪ੍ਰਭਜੋਧ ਸਿੰਘ ਸੰਧੂ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਨੇ ਕੀਤੀ। ਇਸ ਮੀਟਿੰਗ ਵਿਚ ਉਚੇਚੇ ਤੌਰ ਤੇ ਡਾ. ਮਨਮੋਹਨਜੀਤ ਸਿੰਘ ਡੀਨ ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ, ਡਾ. ਮਨਿੰਦਰ ਸਿੰਘ ਬੌਸ, ਡਾ. ਰਾਕੇਸ਼ ਕੁਮਾਰ ਖੇਤੀਬਾੜੀ ਵਿਕਾਸ ਅਫਸਰ, ਸਿਮਰਨ ਸੈਠੀ ਡੀਡੀਐੱਮ ਨਾਬਾਰਡ, ਸੋਨੀਆ ਢੰਡੇ ਬੈਂਕ ਡਿਪਟੀ ਮੈਨੇਜਰ, ਕ੍ਰਿਸ਼ਨ ਦੁਗੱਲ ਉਪ ਮੰਡਲ ਭੂਮੀ ਰੱਖਿਆ ਅਫਸਰ, ਕਮਲਦੀਪ ਸੰਘਾ ਪ੍ਰੋਜੈਕਟ ਨਿਰਦੇਸ਼ਕ ਆਤਮਾ, ਰਾਮ ਸ਼ਰਾਰ ਪਸ਼ੂ ਪਾਲਣ ਵਿਭਾਗ, ਪ੍ਰਿੰ. ਸੁਰਿੰਦਰਪਾਲ ਅਗਨੀਹੋਤਰੀ ਪੀਐੱਮ ਸ਼੍ਰੀ ਸੀਨੀਅਰ ਸੈਕੰਡਰੀ ਲੰਗੜੋਆ ਅਤੇ ਹੋਰ ਵਿਭਾਗਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਅਤੇ ਕਿਸਾਨ ਬੀਬੀਆਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀ ਵੀ ਮੌਜੂਦ ਸਨ। ਮੀਟਿੰਗ ਦੀ ਸ਼ੁਰੁਆਤ ਵਿਚ ਡਾ. ਪ੍ਰਦੀਪ ਕੁਮਾਰ ਉਪ ਨਿਰਦੇਸ਼ਕ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਨੇ ਆਏ ਹੋਏ ਮਹਿਮਾਨਾਂ ਅਤੇ ਕਿਸਾਨ ਵੀਰ ਅਤੇ ਬੀਬੀਆਂ ਦਾ ਸਵਾਗਤ ਕੀਤਾ।। ਡਾ. ਪ੍ਰਦੀਪ ਕੁਮਾਰ ਵੱਲੋਂ ਇਸ ਕੇਂਦਰ ਵੱਲੋਂ ਪਿਛਲੀ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਕਾਰਵਾਈ। ਰਿਪੋਰਟ ਅਤੇ ਪਿਛਲੇ ਸਾਲ ਦੀ ਕਾਰਜਕਾਰੀ ਰਿਪੋਰਟ ਪੇਸ਼ ਕੀਤੀ। ਡਾ. ਰਜਿੰਦਰ ਕੌਰ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਅਗਲੇ ਸਾਲ ਲਈ ਉਲੀਕੇ ਗਏ ਸਿਖਲਾਈ ਕੌਰਸ ਸਾਲ 2026-27 ਦੇ ਪੇਸ਼ ਕੀਤੇ। ਡਾ. ਬਲਜੀਤ ਸਿੰਘ ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ) ਨੇ ਅਗਲੇ ਸਾਲ ਲਈ ਉਲੀਕੇ ਗਏ ਮੂਹਰਲੀ ਕਤਾਰ ਦੀਆਂ ਪ੍ਰਦਰਸ਼ਨੀਆਂ ਅਤੇ ਖੇਤੀ ਤਜਰਬੇ ਪੇਸ਼ ਕੀਤੇ। ਡਾ. ਮੱਖਣ ਸਿੰਘ ਭੁੱਲਰ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਨੇ ਤਿਆਰ ਉਤਪਾਦਾਂ ਦੀ ਲੈਬਲਿੰਗ ਅਤੇ ਪੈਕਜਿੰਗ ’ਤੇ ਜ਼ੋਰ ਪਾਉਣ ਲਈ ਕਿਹਾ ਅਤੇ ਪੀਏਯੂ ਵੱਲੋਂ ਸਿਫਾਰਿਸ਼ ਕਿਸਮਾਂ ਅਪਣਾਉਣ ਲਈ ਪ੍ਰੇਰਿਆ।ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਅਤੇ ਕਿਸਾਨਾਂ ਵੱਲੋਂ ਮੀਟਿੰਗ ਵਿਚ ਵਿਸਥਾਰ ਨਾਲ ਹਰ ਵਿਸ਼ੇ ਤੇ ਵਿਚਾਰ ਸਾਂਝੇ ਕੀਤੇ ਗਏ। ਮਾਹਿਰਾਂ ਦੁਆਰਾ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਫਾਰਮ, ਹੋਰ ਪ੍ਰਦਰਸਨੀ ਇਕਾਈਆਂ ਅਤੇ ਕੇਵੀਕੇ ਵੱਲੋਂ ਸਿਖਲਾਈ ਪ੍ਰਾਪਤ ਸਿਖਿਆਰਥੀਆਂ ਵੱਲੋਂ ਲਗਾਈ। ਉਤਪਾਦਾਂ ਦੀਆਂ ਪ੍ਰਦਰਸ਼ਨੀਆਂ ਦਾ ਵੀ ਦੌਰਾ ਵੀ ਕੀਤਾ। ਅੰਤ ਵਿਚ ਡਾ. ਪ੍ਰਦੀਪ ਕੁਮਾਰ ਨੇ ਇਸ ਮੀਟਿੰਗ ਵਿਚ ਹਾਜ਼ਰ ਮਹਿਮਾਨਾਂ, ਕਮੇਟੀ ਮੈਂਬਰਾਂ ਅਤੇ ਅਗਾਂਹਵਧੂ ਕਿਸਾਨਾਂ ਦਾ ਧੰਨਵਾਦ ਕੀਤਾ।