ਐੱਸਡੀਐੱਮ ਦੀ ਰਾਮਗੜ੍ਹੀਆ ਵੈਲਫੇਅਰ ਬੋਰਡ ਮੈਂਬਰਾਂ ਨਾਲ ਬੈਠਕ ਐਸਡੀਐਮ ਬਲਾਚੌਰ ਨੇ ਰਾਮਗੜ੍ਹੀਆ ਵੈਲਫੇਅਰ ਬੋਰਡ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ
Publish Date: Thu, 26 Nov 2026 05:45 PM (IST)
Updated Date: Thu, 26 Nov 2026 05:46 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਐਸਡੀਐਮ ਬਲਾਚੌਰ ਕਰਨ ਗੁਪਤਾ ਵੱਲੋਂ ਅੱਜ ਰਾਮਗੜ੍ਹੀਆ ਵੈਲਫ਼ੇਅਰ ਬੋਰਡ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਮੈਂਬਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਸੁਝਾਆਵਾਂ ਤੇ ਵਿਸਥਾਰ ਪੂਰਵਕ ਵਿਚਾਰ ਕੀਤਾ। ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਪਿੰਡਾਂ ਅਤੇ ਸ਼ਹਿਰ ਵਿਚ ਸਰਕਾਰ ਵਲੋਂ ਛੋਟੇ ਲਘੂ ਉਦਯੋਗ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਸ਼ੁਰੂ ਕੀਤੇ ਜਾਣ। ਤਾਂ ਜ਼ੋ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮਿਲ ਸਕੇ ਅਤੇ ਨੌਜਵਾਨ ਮੁੰਡਿਆਂ ਅਤੇ ਕੁੜੀਆਂ ਵਿਚ ਵਧੀਆ ਹੁਨਰਮੰਦ ਕਾਮਿਆਂ ਵਿਚ ਵਾਧਾ ਕੀਤਾ ਜਾ ਸਕੇ। ਕਿਰਤੀ ਕਾਮਿਆਂ ਨੂੰ ਘੱਟ ਵਿਆਜ਼ ਦਰ ਤੇ ਕਰਜ਼ੇ ਦੀ ਸਹੂਲਤ ਦਿੱਤੀ ਜਾਵੇ। ਤਾਂ ਜ਼ੋ ਆਮ ਲੋਕਾਂ ਵਲੋਂ ਆਪਣਾ ਕਾਰੋਬਾਰ ਸ਼ੁਰੂ ਕੀਤਾ ਜਾ ਸਕੇ ਅਤੇ ਬੇਰੁਜ਼ਗਾਰੀ ਨੂੰ ਘੱਟ ਕੀਤਾ ਜਾ ਸਕੇ। ਸਰਕਾਰ ਵੱਲੋਂ ਕਿਰਤੀ ਕਾਮਿਆਂ ਲਈ ਜਾਰੀ ਕੀਤੀਆਂ ਗਈਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਤਾਂ ਜੋ ਆਮ ਪਬਲਿਕ ਨੂੰ ਭਲਾਈ ਸਕੀਮਾਂ ਦੀ ਜਾਣਕਾਰੀ ਮਿਲ ਸਕੇ ਅਤੇ ਇਹਨਾਂ ਸਕੀਮਾਂ ਦਾ ਲਾਭ ਪ੍ਰਾਪਤ ਹੋ ਸਕੇ। ਐਸਡੀਐਮ ਬਲਾਚੌਰ ਕਰਨ ਗੁਪਤਾ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਰਾਮਗੜੀਆਂ ਵੈਲਫੇਅਰ ਬੋਰਡ ਦੇ ਮੈਂਬਰਾਂ ਨੂੰ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਕਿਸੇ ਵੀ ਸਮੇਂ ਦਫਤਰ ਵਿਖੇ ਆ ਸਕਦੇ ਹਨ। ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉੁਪ ਕਪਤਾਨ ਪੁਲਿਸ ਬਲਾਚੌਰ ਵੱਲੋਂ ਵੀ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸੰਜੀਵ ਚੇਚੀ ਚੇਅਰਮੈਨ ਪਲਾਨਿੰਗ ਬੋਰਡ, ਸੇਠੀ ਉਧਨਵਾਲ ਚੇਅਰਮੈਨ ਮਾਰਕਿਟ ਕਮੇਟੀ ਬਲਾਚੌਰ, ਬਲਵੀਰ ਚੰਦ ਚੇਅਰਮੈਨ ਰਾਮਗੜੀਆਂ ਵੈਲਫੇਅਰ ਬੋਰਡ, ਸਵਿੰਦਰਪਾਲ ਸਿੰਘ ਉਪ ਕਪਤਾਨ ਪੁਲਿਸ ਬਲਾਚੌਰ, ਬਲਦੇਵ ਸਿੰਘ ਸੁਪਰਡੈਂਟ ਦਫਤਰ ਉਪ ਮੰਡਲ ਮੈਜਿਸਟਰੇਟ ਬਲਾਚੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।