ਰਾਸ਼ਟਰੀ ਤੰਬਾਕੂ ਨਿਵਾਰਣ ਦਿਵਸ ਸਬੰਧੀ ਸੈਮੀਨਾਰ
ਰਾਸ਼ਟਰੀ ਤੰਬਾਕੂ ਨਿਵਾਰਣ ਦਿਵਸ ਸੰਬੰਧੀ ਸੈਮੀਨਾਰ ਕਰਵਾਇਆ
Publish Date: Sat, 14 Mar 2026 05:07 PM (IST)
Updated Date: Sun, 15 Mar 2026 04:04 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਬੀਐੱਲਐੱਮ ਗਰਲਜ਼ ਕਾਲਜ ਨਵਾਂਸ਼ਹਿਰ ਚ ਰਾਸ਼ਟਰੀ ਤੰਬਾਕੂ ਨਿਵਾਰਣ ਦਿਵਸ ਸੰਬੰਧੀ ਜਾਗਰੂਕ ਸੈਮੀਨਾਰ ਕਰਵਾਇਆ। ਜੋ ਰੈੱਡ ਰਿਬਨ ਕਲੱਬ ਦੀ ਇੰਚਾਰਜ ਡਾ. ਗੌਰੀ ਅਤੇ ਐਨਐੱਸਐੱਸ ਯੂਨਿਟ ਦੀ ਇੰਚਾਰਜ ਡਾ. ਹਰਦੀਪ ਕੌਰ ਦੀ ਅਗਵਾਈ ਹੇਠ ਕਰਵਾਇਆ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਤੰਬਾਕੂ ਦੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸੀ। ਪ੍ਰਿੰ. ਤਰਨਪ੍ਰੀਤ ਕੌਰ ਵਾਲੀਆ ਨੇ ਦੱਸਿਆ ਕਿ ਮੁੱਖ ਬੁਲਾਰੇ ਵਜੋਂ ਨੰਦੀ ਫਾਊਂਡੇਸ਼ਨ ਤੋਂ ਬਲਜੀਤ ਕੌਰ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਮਨੁੱਖੀ ਜੀਵਨ ਤੇ ਪੈਣ ਵਾਲੇ ਘਾਤਕ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਤੰਬਾਕੂ ਦਾ ਸੇਵਨ ਕੈਂਸਰ, ਦਿਲ ਦੀਆਂ ਬਿਮਾਰੀਆਂ ਅਤੇ ਸਾਹ ਸੰਬੰਧੀ ਕਈ ਗੰਭੀਰ ਰੋਗਾਂ ਦਾ ਕਾਰਨ ਬਣਦਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਨਾ ਸਿਰਫ਼ ਆਪਣੇ ਆਪ ਤੰਬਾਕੂ ਤੋਂ ਦੂਰ ਰਹਿਣ, ਸਗੋਂ ਸਮਾਜ ਵਿਚ ਵੀ ਇਸ ਬੁਰਾਈ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣ। ਸੈਮੀਨਾਰ ਦੌਰਾਨ ਵਿਦਿਆਰਥਣਾਂ ਨੇ ਬੜੇ ਧਿਆਨ ਨਾਲ ਵਕਤਾ ਦੇ ਵਿਚਾਰ ਸੁਣੇ ਤੇ ਤੰਬਾਕੂ ਮੁਕਤ ਸਮਾਜ ਬਣਾਉਣ ਦਾ ਸੰਕਲਪ ਲਿਆ। ਕਾਲਜ ਪ੍ਰਿੰ. ਤਰਨਪ੍ਰੀਤ ਕੌਰ, ਡਾ. ਗੌਰੀ ਅਤੇ ਡਾ. ਹਰਦੀਪ ਕੌਰ ਨੇ ਮੁੱਖ ਵਕਤਾ ਬਲਜੀਤ ਕੌਰ ਦਾ ਧੰਨਵਾਦ ਕੀਤਾ ਅਤੇ ਵਿਦਿਆਰਥਣਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰ ਤੇ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਮੌਜੂਦ ਸਨ।