ਸੁਰੱਖਿਅਤ ਬਚਪਨ ਮੁਹਿੰਮ ਤਹਿਤ ਕਰਵਾਇਆ ਸੈਮੀਨਾਰ ਸੁਰੱਖਿਅਤ ਬਚਪਨ ਅਭਿਆਨ ਤਹਿਤ ਕਰਵਾਇਆ ਸੈਮੀਨਾਰ
Publish Date: Sun, 01 Nov 2026 03:47 PM (IST)
Updated Date: Sun, 01 Nov 2026 03:50 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐਸ ਨਗਰ ਦੀਆਂ ਹਦਾਇਤਾਂ ਤਹਿਤ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਤਿੰਦਰ ਪਾਲ ਸਿੰਘ ਖੁਰਮੀ ਅਤੇ ਸਿਵਲ ਜੱਜ ਸੀਨੀਅਰ ਡਵੀਜ਼ਨ/ ਸੀਜੇਐਮ-ਕਮ-ਸਕੱਤਰ ਡਾ. ਅਮਨਦੀਪ ਦੇ ਨਿਰਦੇਸ਼ਾਂ ਤਹਿਤ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਅਤੇ ਬਾਬਾ ਵਜ਼ੀਰ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ“ਸੁਰੱਖਿਅਤ ਬਚਪਨ ਅਭਿਆਨ“ਤਹਿਤ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਗਏ।‘ਪੋਕਸੋ ਐਕਟ 2012‘ਬਾਰੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ। ਸੀਜੇਐਮ ਮਹੇਸ਼ ਕੁਮਾਰ ਵੱਲੋਂ ਸੁਰੱਖਿਅਤ ਬਚਪਨ ਅਭਿਆਨ ਤਹਿਤ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਗਏ।‘ਪੋਕਸੋ ਐਕਟ 2012 ਬਾਰੇ ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ 18 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਲੜਕੇ ਅਤੇ ਲੜਕੀ ਨੂੰ ਜਿਨਸੀ ਸ਼ੋਸ਼ਣ ਵਿਰੁੱਧ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦਾ ਹੈ ਅਤੇ ਕਿਸੇ ਵੀ ਅਪਰਾਧ ਦੀ ਜਾਣਕਾਰੀ ਤੁਰੰਤ ਹੈਲਪਲਾਈਨ ਨੰਬਰ 1098 ਤੇ ਦਿੱਤੀ ਜਾਣੀ ਚਾਹੀਦੀ ਹੈ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਮਦਦ ਜਾਂ ਸਲਾਹ ਲਈ ਅਥਾਰਟੀ ਦੇ ਟੋਲ-ਫਰੀ ਨੰਬਰ 15100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੈਨਲ ਵਕੀਲ ਐੱਮਪੀ ਨਈਅਰ, ਪੈਰਾ ਲੀਗਲ ਵਲੰਟੀਅਰਜ਼ ਅਵਤਾਰ ਚੰਦ ਚੁੰਬਰ, ਜਸਵਿੰਦਰ ਕੌਰ ਰਾਣੀ, ਰਵਜੋਤ ਸਿੰਘ ਚੁੰਬਰ ਵੱਲੋਂ ਪੋਕਸੋ ਐਕਟ 2012‘ਬਾਰੇ ਵੀ ਜਾਗਰੂਕਤਾ ਕੀਤਾ। ਇਨ੍ਹਾਂ ਸਕੂਲ ਵਿਚ ਸੈਮੀਨਾਰਾਂ ਦੌਰਾਨ ਅਧਿਆਪਕ ਹਾਜ਼ਰ ਸਨ।