- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਹੋਂ 'ਚ ਸੁਰੱਖਿਅਤ ਬਚਪਨ ਅਭਿਆਨ ਪੋਕਸੋ ਐਕਟ ਤਹਿਤ ਸੈਮੀਨਾਰ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਹੋਂ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੀਆਂ ਹਦਾਇਤਾਂ ਤਹਿਤ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਤਿੰਦਰ ਪਾਲ ਸਿੰਘ ਖੁਰਮੀ ਅਤੇ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ਸੀਜੇਐੱਮ-ਕਮ-ਸਕੱਤਰ ਡਾ. ਅਮਨਦੀਪ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਦਰਸ਼ ਹਾਈ ਸਕੂਲ ਰਾਹੋਂ ਵਿਖੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ। ਤਰਨਦੀਪ ਕੌਰ ਸਿਵਲ ਜੱਜ ਵੱਲੋਂ ਸੁਰੱਖਿਅਤ ਬਚਪਨ ਮੁਹਿੰਮ ਤਹਿਤ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਗਏ ਪੋਕਸੋ ਐਕਟ, 2012 ਬਾਰੇ ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਐਕਟ 18 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ (ਲੜਕੇ ਅਤੇ ਲੜਕੀ) ਨੂੰ ਜਿਨਸੀ ਸ਼ੋਸ਼ਣ ਵਿਰੁੱਧ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦਾ ਹੈ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਮਦਦ ਜਾਂ ਸਲਾਹ ਲਈ ਅਥਾਰਟੀ ਦੇ ਟੋਲ-ਫ੍ਰੀ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲ ਜ਼ਸਨਦੀਪ, ਪੈਰਾ ਲੀਗਲ ਵਲੰਟੀਅਰਜ਼ ਵਾਸਦੇਵ ਪਰਦੇਸੀ, ਦੇਸ ਰਾਜ ਬਾਲੀ ਵੱਲੋਂ ਵੀ ਸੁਰੱਖਿਅਤ ਬਚਪਨ ਅਭਿਆਨ ਤਹਿਤ ਬੱਚਿਆਂ ਦੇ ਅਧਿਕਾਰਾਂ ਬਾਰੇ ਵੀ ਜਾਗਰੂਕਤਾ ਕੀਤਾ। ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਅਤੇ ਬਾਕੀ ਅਧਿਆਪਕ ਹਾਜ਼ਰ ਸਨ।