ਸੀਨੀਅਰ ਸਿਟੀਜਨਜ਼ ਐਸੋਸੀਏਸਨ ਨੇ ਲਗਾਇਆ ਸਵੈ-ਇਛੁੱਕ ਖ਼ੂਨਦਾਨ ਕੈਂਪ ਸੀਨੀਅਰ ਸਿਟੀਜਨਜ਼ ਐਸੋਸੀਏਸਨ ਨੇ ਲਗਾਇਆ ਸਵੈ-ਇੱਛੁਕ ਖੂਨਦਾਨ ਕੈਂਪ
Publish Date: Sun, 30 Aug 2026 04:19 PM (IST)
Updated Date: Sun, 30 Aug 2026 04:22 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਵੱਲੋਂ ਚੇਅਰਮੈਨ ਡਾ. ਜੇਡੀ ਵਰਮਾ ਦੀ ਸਰਪ੍ਰਸਤੀ ਅਤੇ ਪ੍ਰਧਾਨ ਐੱਸਕੇ ਪੁਰੀ ਦੀ ਪ੍ਰਧਾਨਗੀ ਹੇਠ ਬਲੱਡ ਡੋਨਰਜ਼ ਕੌਂਸਲ ਨਵਾਂਸ਼ਹਿਰ ਵਿਖੇ ਸਵੈ-ਇਛੁੱਕ ਖ਼ੂਨਦਾਨ ਕੈਂਪ ਲਗਾਇਆ। ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਬਿਪਨ ਤਨੇਜਾ, ਉਨ੍ਹਾਂ ਦੀ ਪਤਨੀ ਨੀਤੂ ਤਨੇਜਾ ਅਤੇ ਵਿਸ਼ੇਸ਼ ਮਹਿਮਾਨ ਅਵਿਨਾਸ਼ ਨਈਅਰ ਅਤੇ ਉਨ੍ਹਾਂ ਦੀ ਪਤਨੀ ਰੰਜਨਾ ਨਈਅਰ ਵੱਲੋਂ ਸਾਂਝੇ ਤੌਰ ’ਤੇ ਕੀਤਾ। ਉਦਘਾਟਨ ਮੌਕੇ ਬੀਡੀਸੀ ਤੋਂ ਡਾ. ਅਜੇ ਕੁਮਾਰ ਬੱਗਾ ਵੱਲੋਂ ਸੀਨੀਅਰ ਸਿਟੀਜਨਜ਼ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਮਰ ਦਾ ਤਕਾਜ਼ਾ ਹੋਣ ਕਾਰਨ ਭਾਵੇਂ ਸੀਨੀਅਰ ਸਿਟੀਜਨਜ਼ ਖੁਦ ਖ਼ੂਨਦਾਨ ਨਹੀਂ ਕਰ ਸਕਦੇ ਪਰ ਨੌਜਵਾਨ ਬੱਚਿਆਂ ਨੂੰ ਇਸ ਨੇਕ ਕਾਰਜ ਲਈ ਪ੍ਰੇਰਿਤ ਕਰ ਕੇ ਪੁੰਨ ਕਮਾ ਰਹੇ ਹਨ। ਇਸ ਮੌਕੇ ਪ੍ਰਧਾਨ ਐੱਸਕੇ ਪੁਰੀ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਸਮੂਹ ਮੈਂਬਰਾਂ ਅਤੇ ਖ਼ੂਨਦਾਨੀ ਬੱਚਿਆਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਉਣ ਦਾ ਕਾਰਜ 2024 ਤੋਂ ਆਰੰਭ ਕੀਤਾ ਗਿਆ ਸੀ ਅਤੇ ਅੱਜ ਇਹ ਤੀਸਰਾ ਕੈਂਪ ਲਗਾਇਆ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿਚ 35 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਮੁੱਖ ਮਹਿਮਾਨ ਬਿਪਨ ਤਨੇਜਾ ਨੇ ਕਿਹਾ ਕਿ ਉਹ ਖੁਦ ਵੀ ਬਲੱਡ ਡੋਨੇਸ਼ਨ ਲਈ ਮੋਟੀਵੇਟਰ ਹਨ। ਉਨ੍ਹਾਂ ਨੇ ਸੀਨੀਅਰ ਸਿਟੀਜਨਜ਼ ਵੱਲੋਂ ਕੀਤੇ ਜਾਂਦੇ ਸਮਾਜ ਭਲਾਈ ਦੇ ਕੰਮਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਬੀਡੀਸੀ ਦੇ ਸੰਸਥਾਪਕ ਐਡਵੋਕੇਟ ਐੱਸਕੇ ਸਰੀਨ ਵੱਲੋਂ ਕੀਤੇ ਗਏ ਸ਼ਾਤੀ ਪਾਠ ਤੋਂ ਬਾਅਦ ਨੌਜਵਾਨਾਂ ਵੱਲੋਂ ਬੜੇ ਉਤਸ਼ਾਹ ਨਾਲ ਖ਼ੂਨਦਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਡਾ. ਜੇਡੀ ਵਰਮਾ ਵੱਲੋਂ ਡਾ. ਅਜੇ ਕੁਮਾਰ ਬੱਗਾ, ਬੀਡੀਸੀ ਦੇ ਮੈਨੇਜਰ ਅਤੇ ਸਮੂਹ ਸਟਾਫ ਅਤੇ ਆਈਡੀਐੱਫਸੀ ਬੈਂਕ ਨਵਾਂਸ਼ਹਿਰ ਦੇ ਬ੍ਰਾਂਚ ਮੈਨੇਜਰ ਗੌਰਵ ਮੁਰਗਈ ਦਾ ਉਨ੍ਹਾਂ ਵੱਲੋਂ ਦਿੱਤੇ ਗਏ ਵੱਡਮੁੱਲੇ ਸਹਿਯੋਗ ਲਈ ਧੰਨਵਾਦ ਕੀਤਾ। ਐਸੋਸੀਏਸ਼ਨ ਵੱਲੋਂ ਆਰਕੇ ਆਰੀਆ ਕਾਲਜ ਦੇ ਪ੍ਰਿੰਸੀਪਲ ਡਾ. ਪੁਨੀਤ ਅਨੇਜਾ ਅਤੇ ਸਟਾਫ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਬੀਡੀਸੀ ਤੋਂ ਜੀਐੱਸ ਤੂਰ, ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਦੇ ਸਲਾਹਕਾਰ ਪ੍ਰੋਫੈਸਰ ਐੱਸਕੇ ਬਰੂਟਾ, ਸੀਨੀਅਰ ਵਾਈਸ ਪ੍ਰਧਾਨ ਰਾਮ ਧਨ ਚੌਧਰੀ, ਵਾਈਸ ਪ੍ਰਧਾਨ ਲਲਿਤ ਓਹਰੀ, ਜਨਰਲ ਸਕੱਤਰ ਸੁਖਦੇਵ ਸ਼ਰਮਾ, ਸਕੱਤਰ ਹੁਸਨ ਲਾਲ ਬਾਲੀ, ਕੈਸ਼ੀਅਰ ਅਸ਼ੋਕ ਸ਼ਰਮਾ, ਪ੍ਰੈੱਸ ਸਕੱਤਰ ਪ੍ਰਸ਼ੋਤਮ ਬੈਂਸ, ਮੈਂਬਰ ਇੰਜ. ਜੋਗਾ ਸਿੰਘ, ਡਾ. ਅਵਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਸਨ।