ਸੀਨੀਅਰ ਸਿਟੀਜਨਜ਼ ਨੇ ਅਹਿਮ ਮੁੱਦਿਆਂ ’ਤੇ ਕੀਤਾ ਵਿਚਾਰ-ਵਟਾਂਦਰਾ
ਸੀਨੀਅਰ ਸਿਟੀਜਨਜ਼ ਨੇ ਅਹਿਮ ਮੁੱਦਿਆਂ ਤੇ ਕੀਤਾ ਵਿਚਾਰ ਵਟਾਂਦਰਾ
Publish Date: Sun, 11 Jan 2026 05:18 PM (IST)
Updated Date: Mon, 12 Jan 2026 04:07 AM (IST)

ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਾਸਿਕ ਮੀਟਿੰਗ ਚੇਅਰਮੈਨ ਡਾ. ਜੇਡੀ ਵਰਮਾ ਦੀ ਸਰਪ੍ਰਸਤੀ ਤੇ ਪ੍ਰਧਾਨ ਪ੍ਰੋ. ਐੱਸਕੇ ਬਰੂਟਾ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਨਵਾਂਸ਼ਹਿਰ ਵਿਖੇ ਹੋਈ। ਮੀਟਿੰਗ ਦੇ ਆਰੰਭ ਵਿਚ ਚੇਅਰਮੈਨ ਡਾ. ਜੇਡੀ ਵਰਮਾ ਵੱਲੋਂ ਸਮੂਹ ਮੈਂਬਰਾਂ ਨੂੰ ਨਵੇਂ ਸਾਲ, ਲੋਹੜੀ ਅਤੇ ਮਕਰ ਸੰਕ੍ਰਾਂਤੀ ਦੀਆਂ ਵਧਾਈ ਦਿੱਤੀ। ਪ੍ਰਧਾਨ ਪ੍ਰੋ. ਐੱਸਕੇ ਬਰੂਟਾ ਵੱਲੋਂ ਸੀਨੀਅਰ ਸਿਟੀਜਨਜ਼ ਦੀ ਭਲਾਈ ਸਬੰਧੀ ਵੱਖ-ਵੱਖ ਮੁੱਦਿਆਂ ਤੇ ਕੀਤੇ ਗਏ ਵਿਚਾਰ ਵਟਾਂਦਰੇ ਸਬੰਧੀ ਏਡੀਸੀ (ਜਨਰਲ) ਨਾਲ ਕੀਤੀ। ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਦੇ ਵਫਦ, ਜਿਸ ਵਿਚ ਉਨ੍ਹਾਂ ਸਮੇਤ ਚੇਅਰਮੈਨ ਡਾ. ਜੇਡੀ ਵਰਮਾ, ਜਨਰਲ ਸਕੱਤਰ ਐੱਸਕੇ ਪੁਰੀ, ਕਪਲ ਭਾਰਦਵਾਜ, ਏਕੇ ਸਰੀਨ ਆਦਿ ਸ਼ਾਮਲ ਸਨ। ਉਨ੍ਹਾਂ ਨੇ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੂੰ ਨਵਾਂਸ਼ਹਿਰ ਵਿਖੇ ਸੀਨੀਅਰ ਸਿਟੀਜਨਜ਼ ਦੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਦਿੱਤਾ। ਜਿਸ ਸਬੰਧੀ ਐਮਪੀ ਕੰਗ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਸੰਸਦ ਵਿਚ ਮਸਲਾ ਉਠਾਉਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਪਿਛਲੇ ਮਹੀਨੇ ਸੀਨੀਅਰ ਸਿਟੀਜਨਜ਼ ਦੀ ਹੋਈ ਮੀਟਿੰਗ ਦੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ। ਮੀਟਿੰਗ ਵਿਚ ਆਪਣੇ ਸਟਾਫ ਦੇ ਨਾਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਏਯੂ ਸਮਾਲ ਫਾਈਨੈਂਸ ਬੈਂਕ ਦੇ ਮੈਨੇਜਰ ਮੁਕੇਸ਼ ਠਾਕੁਰ ਵੱਲੋਂ ਆਮ ਲੋਕਾਂ ਅਤੇ ਖਾਸ ਕਰਕੇ ਸੀਨੀਅਰ ਸਿਟੀਜਨਜ਼ ਨੂੰ ਬੈਂਕ ਵੱਲੋਂ ਦਿੱਤੀਆਂ ਜਾਂਦੀਆਂ ਵਿੱਤੀ ਸੇਵਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਪ੍ਰਧਾਨਗੀ ਮੰਡਲ ਵੱਲੋਂ ਮੈਨੇਜਰ ਮੁਕੇਸ਼ ਠਾਕੁਰ ਅਤੇ ਉਨ੍ਹਾਂ ਦੇ ਸਟਾਫ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਜਨਵਰੀ ਮਹੀਨੇ ਵਿਚ ਜਿਨ੍ਹਾਂ ਮੈਂਬਰਾਂ ਦੇ ਜਨਮ ਦਿਨ ਜਾਂ ਵਿਆਹ ਦੀ ਵਰ੍ਹੇਗੰਢ ਆਉਂਦੇ ਹਨ। ਉਨ੍ਹਾਂ ਨੂੰ ਪ੍ਰਧਾਨਗੀ ਮੰਡਲ ਵੱਲੋਂ ਫੁੱਲ ਭੇਂਟ ਕਰਕੇ ਮੁਬਾਰਕਬਾਦ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਮੈਂਬਰ ਸੁਭਾਸ਼ ਅਰੋੜਾ, ਸਰਵਣ ਰਾਮ ਅਤੇ ਜੀਵਨ ਪਾਠਕ ਵੱਲੋਂ ਗੀਤ ਅਤੇ ਕਾਵਿਤਾ ਗਾਇਨ ਕਰ ਕੇ ਮੈਂਬਰਾਂ ਦਾ ਮਨੋਰੰਜਨ ਕੀਤਾ। ਮੈਂਬਰ ਲਲਿਤ ਓਹਰੀ ਵੱਲੋਂ ਸੁਆਮੀ ਵਿਵੇਕਾਨੰਦ ਦੇ ਜੀਵਨ ਅਤੇ ਫਲਸਫੇ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ। ਅੰਤ ਵਿਚ ਜਿਨ੍ਹਾਂ ਮੈਂਬਰਾਂ ਜਾਂ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਦੇ ਪਿਛਲੇ ਦਿਨੀਂ ਹੋਏ ਅਕਾਲ ਚਲਾਣੇ ਦੇ ਸਬੰਧ ਵਿਚ ਦੋ ਮਿੰਟ ਦਾ ਮੌਨ ਰੱਖਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਸਨ।