- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਨੀਅਰ ਸਿਟੀਜਨਜ਼ ਨੇ ਮੀਟਿੰਗ 'ਚ ਕੀਤੀਆਂ ਵਿਚਾਰਾਂ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ• ਨਵਾਂਸ਼ਹਿਰ : ਸੀਨੀਅਰ ਸਿਟੀਜਨਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਾਸਿਕ ਮੀਟਿੰਗ ਚੇਅਰਮੈਨ ਡਾ. ਜੇਡੀ ਵਰਮਾ ਦੀ ਸਰਪ੍ਰਸਤੀ ਅਤੇ ਪ੍ਰਧਾਨ ਐਸਕੇ ਪੁਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਹੋਈ। ਮੀਟਿੰਗ ਦੇ ਆਰੰਭ ਵਿਚ ਮੈੰਬਰਾਂ ਨੂੰ ਇਸ ਮਹੀਨੇ ਦੇ ਤਿਓਹਾਰਾਂ ਦੀਆਂ ਸ਼ੁਭਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ ਗਈਆਂ ਅਤੇ ਅਕਤੂਬਰ ਮਹੀਨੇ ਵਿਚ ਕੀਤੇ ਸਲਾਨਾ ਸਮਾਗਮ ਵਿੱਚ ਸਹਿਯੋਗ ਦੇਣ ਲਈ ਸਭ ਮੈਂਬਰਾਂ ਦਾ ਧੰਨਵਾਦ ਕੀਤਾ। ਜਨਰਲ ਸਕੱਤਰ ਸੁਖਦੇਵ ਸ਼ਰਮਾ ਵਲੋਂ ਪਿਛਲੇ ਮਹੀਨੇ ਕੀਤੀਆਂ ਗਈਆਂ ਗਤੀਵਿਧੀਆਂ ਸਬੰਧੀ ਰਿਪੋਰਟ ਪੜ੍ਹੀ ਗਈ। ਨਵੰਬਰ ਵਿਚ ਜਿਨ੍ਹਾਂ ਮੈਂਬਰਾਂ ਦੇ ਜਨਮ ਦਿਨ ਜਾਂ ਵਿਆਹ ਦੀ ਵਰ੍ਹੇਗੰਢ ਆਉਂਦੇ ਹਨ ਹਨ। ਉਨ੍ਹਾਂ ਨੂੰ ਪ੍ਰਧਾਨਗੀ ਮੰਡਲ ਵਲੋਂ ਫੁੱਲ ਭੇਂਟ ਕਰ ਕੇ ਸ਼ੁਭਕਾਮਨਾਵਾਂ ਅਤੇ ਮੁਬਾਰਕਾਂ ਦਿੱਤੀਆਂ ਗਈਆਂ। ਮੈਂਬਰ ਲਲਿਤ ਓਹਰੀ ਵੱਲੋਂ ਇਸ ਮਹੀਨੇ ਦੇ ਦਿਨ ਤਿਓਹਾਰਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਦਿਵਾਲੀ ਮੌਕੇ ਜਗਾਏ ਜਾਂਦੇ ਦੀਵਿਆਂ ਦੀ ਮਹੱਤਤਾ ਬਾਰੇ ਦੱਸਿਆ। ਇਸ ਤੋਂ ਇਲਾਵਾ ਲਲਿਤ ਓਹਰੀ, ਜੀਵਨ ਪਾਠਕ, ਸੁਭਾਸ਼ ਅਰੋੜਾ, ਦਰਸ਼ਨ ਦਰਦੀ, ਕੈਲਾਸ਼ ਬਾਲੀ ਅਤੇ ਸੁਖਦੇਵ ਸ਼ਰਮਾ ਨੇ ਗੀਤ ਅਤੇ ਕਵਿਤਾਵਾਂ ਸੁਣਾ ਕੇ ਮਨੋਰੰਜਨ ਕੀਤਾ।