ਐਸਜੀਪੀਸੀ ਵੱਲੋਂ ਗੁਰਮਤਿ ਪ੍ਰਚਾਰ ਲਈ 50 ਹਜ਼ਾਰ ਦਾ ਚੈੱਕ ਭੇਟ ਐਸਜੀਪੀਸੀ ਵੱਲੋਂ ਗੁਰਮਤਿ ਪ੍ਰਚਾਰ ਲਈ 50 ਹਜ਼ਾਰ ਰੁਪਏ ਦਾ ਚੈੱਕ ਭੇੰਟ-ਗੁਰਬਖਸ਼ ਸਿੰਘ ਖ਼ਾਲਸਾ
Publish Date: Fri, 13 Nov 2026 04:12 PM (IST)
Updated Date: Fri, 13 Nov 2026 04:15 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵੱਲੋਂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਂਦੇ ਲੜੀਵਾਰ ਗੁਰਮਤਿ ਸਮਾਗਮਾਂ ਅਤੇ ਤਿੰਨ ਰੋਜ਼ਾ ਕੀਰਤਨ ਦਰਬਾਰ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਇਸ 50,000 ਰੁਪਏ ਦੀ ਸੇਵਾ ਭੇਜੀ ਗਈ ਹੈ। ਇਸ ਸਬੰਧੀ ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ਤੇ ਸੁਸਾਇਟੀ ਦਫਤਰ ਪਹੁੰਚੇ ਅਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਅਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ ਵਿਚ ਸੇਵਾ ਰਾਸ਼ੀ ਦਾ ਚੈੱਕ ਸੁਸਾਇਟੀ ਨੂੰ ਸੌਂਪਿਆ। ਸ. ਖਾਲਸਾ ਨੇ ਇਸ ਮੌਕੇ ਕਿਹਾ ਪਿਛਲੇ ਕਰੀਬ ਕਰੀਬ ਸੱਤ ਸਾਲ ਤੋਂ ਵੀ ਵੱਧ ਸਮੇਂ ਤੋਂ ਸੁਸਾਇਟੀ ਵਲੋਂ ਗੁਰਮਤਿ ਅਤੇ ਸਮਾਜ ਸੇਵਾ ਲਈ ਜੋ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹਨਾਂ ਨੂੰ ਬਹੁਤ ਸਾਰਥਿਕ ਕਦਮ ਦੱਸਦੇ ਹੋਏ ਪਿਛਲੇ ਸਾਲ ਤੋਂ ਹਰ ਸਾਲ ਸੋਸਾਇਟੀ ਦੇ ਸੇਵਾ ਕਾਰਜਾਂ ਵਿਚ ਯੋਗਦਾਨ ਪਾਉਣ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸੁਸਾਇਟੀ ਵੱਲੋਂ ਵੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਗੁਰਮਤਿ ਕਾਰਜਾਂ ਲਈ ਫੋਨ ਕਰਕੇ ਸੁਸਾਇਟੀ ਮੈਂਬਰਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਅਤੇ ਗੁਰਬਖਸ਼ ਸਿੰਘ ਖਾਲਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਇਨ੍ਹਾਂ ਮਹਾਨ ਗੁਰਮਤਿ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਦਿੱਤਾ ਗਿਆ ਇਹ ਸਹਿਯੋਗ ਬਹੁਤ ਹੀ ਸ਼ਲਾਘਾਯੋਗ ਹੈ। ਅਜਿਹੇ ਸਹਿਯੋਗ ਨਾਲ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਅਤੇ ਗੁਰੂ ਸਾਹਿਬ ਦੇ ਸਰਬਸਾਂਝੀਵਾਲਤਾ, ਸੇਵਾ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਸੰਗਤਾਂ ਤੱਕ ਪਹੁੰਚਾਉਣ ਦੇ ਉਪਰਾਲਿਆਂ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਸਮੁੱਚੇ ਇਲਾਕੇ ਦੀਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਪ੍ਰਚਾਰਨ ਲਈ ਸਮਰਪਿਤ ਹਨ। ਇਸ ਮੌਕੇ ਸੁਸਾਇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ: ਗੁਰਬਖਸ਼ ਸਿੰਘ ਖਾਲਸਾ ਅਤੇ ਨਾਲ ਆਏ ਕਮੇਟੀ ਕਰਮਚਾਰੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ, ਕੈਸ਼ੀਅਰ ਜਗਦੀਪ ਸਿੰਘ, ਪਰਮਿੰਦਰ ਸਿੰਘ ਕੰਵਲ, ਡਾ. ਭਗਵਾਨ ਸਿੰਘ,ਬਲਦੇਵ ਸਿੰਘ, ਮਨਮੋਹਨ ਸਿੰਘ, ਬਲਵਿੰਦਰ ਕੁਮਾਰ, ਦਲਜੀਤ ਸਿੰਘ ਬਡਵਾਲ, ਪ੍ਰਭਜੋਤ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਹੋਰ ਅਹੁਦੇਦਾਰ ਤੇ ਮੈਂਬਰ ਵੀ ਮੌਜੂਦ ਸਨ।