- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਮਿਲੇ 2 ਕਰੋੜ ਰੁਪਏ-ਹਨੀ ਡੱਬ ਚੇਅਰਮੈਨ

- ਕਿਹਾ, ਵਪਾਰਕ ਖੇਤਰਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ
ਬਲਾਚੌਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਲਈ ਇੱਕ ਵੱਡਾ ਅਤੇ ਮਹੱਤਵਪੂਰਨ ਫੈਸਲਾ ਲਿਆ ਹੈ। ਸਰਕਾਰ ਨੇ ਸਮੁੱਚੇ ਪੰਜਾਬ ਦੇ ਵਪਾਰਕ ਖੇਤਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਹੈ। ਇਸ ਵੱਡੀ ਯੋਜਨਾ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੇ ਬਾਜ਼ਾਰਾਂ ਦੇ ਸੁਧਾਰ ਲਈ 2 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਕੀਤੀ ਗਈ ਹੈ। ਇਸ ਇਤਿਹਾਸਕ ਫੈਸਲੇ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਹਨੀ ਡੱਬ ਅਤੇ ਦੋਆਬਾ ਜ਼ੋਨ ਦੇ ਇੰਚਾਰਜ ਅਮਿਤ ਨਾਗੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਅਨਿਲ ਠਾਕੁਰ ਦਾ ਦਿਲੋਂ ਧੰਨਵਾਦ ਕੀਤਾ।
ਆਗੂਆਂ ਨੇ ਕਿਹਾ ਕਿ ਆਪ ਸਰਕਾਰ ਵਪਾਰੀਆਂ ਦੀ ਭਲਾਈ, ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਵਿਸ਼ੇਸ਼ ਗ੍ਰਾਂਟ ਨਾਲ ਬਾਜ਼ਾਰਾਂ ਵਿਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਪੱਕਾ ਹੱਲ ਕੀਤਾ ਜਾਵੇਗਾ। ਬਾਜ਼ਾਰਾਂ ਵਿਚ ਆਉਣ ਵਾਲੇ ਖਰੀਦਦਾਰਾਂ ਅਤੇ ਵਪਾਰੀਆਂ ਖਾਸ ਕਰ ਕੇ ਔਰਤਾਂ ਦੀ ਸੁਵਿਧਾ ਲਈ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਕੀਤੀ ਜਾਵੇਗੀ। ਖਰਾਬ ਹੋ ਚੁੱਕੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ।।ਬਾਜ਼ਾਰਾਂ ਵਿਚ ਹਾਦਸਿਆਂ ਦਾ ਕਾਰਨ ਬਣਦੀਆਂ ਬਿਜਲੀ ਦੀਆਂ ਢਿੱਲੀਆਂ ਤਾਰਾਂ, ਖਰਾਬ ਟਰਾਂਸਫਾਰਮਰਾਂ ਅਤੇ ਸਟ੍ਰੀਟ ਲਾਈਟਾਂ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਨਗਰ ਨਿਗਮ ਵਪਾਰਕ ਸਰਗਰਮੀਆਂ ਨੂੰ ਸੁਚਾਰੂ ਬਣਾਉਣ ਲਈ ਸਫ਼ਾਈ, ਡਰੇਨੇਜ਼ ਅਤੇ ਹੋਰ ਲੋੜੀਂਦੀਆਂ ਸਥਾਨਕ ਸਹੂਲਤਾਂ ਦਾ ਸੁਧਾਰ ਕੀਤਾ ਜਾਵੇਗਾ। ਕਮਿਸ਼ਨ ਦੇ ਆਗੂਆਂ ਨੇ ਦੱਸਿਆ ਕਿ ਸਰਕਾਰ ਦੇ ਇਸ ਕਦਮ ਨਾਲ ਨਾ ਸਿਰਫ਼ ਵਪਾਰੀਆਂ ਨੂੰ ਆਪਣਾ ਕਾਰੋਬਾਰ ਸੁਖਾਲੇ ਅਤੇ ਸੁਰੱਖਿਅਤ ਢੰਗ ਨਾਲ ਚਲਾਉਣ ਵਿੱਚ ਮਦਦ ਮਿਲੇਗੀ, ਬਲਕਿ ਬਾਜ਼ਾਰਾਂ ਵਿਚ ਖਰੀਦਦਾਰੀ ਲਈ ਆਉਣ ਵਾਲੇ ਆਮ ਗਾਹਕਾਂ ਅਤੇ ਆਮ ਲੋਕਾਂ ਨੂੰ ਵੀ ਵੱਡੀ ਸੁਵਿਧਾ ਮਿਲੇਗੀ। ਇਹ ਫੰਡ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿਚ ਮੀਲ ਦਾ ਪੱਥਰ ਸਾਬਤ ਹੋਵੇਗਾ।