ਰਾਜ ਪੱਧਰੀ ਟੀਚਰ ਫੈਸਟ ਮੁਕਾਬਲਿਆਂ 'ਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਅੱਵਲ
ਰਾਜ ਪੱਧਰੀ ਟੀਚਰ ਫੈਸਟ ਮੁਕਾਬਲਿਆਂ 'ਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਅੱਵਲ
Publish Date: Sat, 14 Feb 2026 05:26 PM (IST)
Updated Date: Sun, 15 Feb 2026 04:06 AM (IST)

ਦੇਸ ਰਾਜ ਬੰਗਾ, ਪੰਜਾਬੀ ਜਾਗਰਣ, ਮੁਕੰਦਪੁਰ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਕਰਵਾਏ ਗਏ ਰਾਜ ਪੱਧਰੀ ਟੀਚਰ ਫੈਸਟ ਮੁਕਾਬਲਿਆਂ ਦੌਰਾਨ ਜ਼ਿਲ੍ਹੇ ਦੀ ਇਕਾਂਗੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ। ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ 23 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ। ਜਿਨ੍ਹਾਂ ਨੂੰ ਮੁਕਾਬਲੇ ਵਿਚ ਪਿੱਛੇ ਛੱਡਦਿਆਂ ਜਿੱਤ ਹਾਸਲ ਕੀਤੀ ਹੈ।।ਜਿੱਤ ਪ੍ਰਾਪਤ ਕਰਨ ਵਾਲੀ ਇਕਾਂਗੀ ਜ਼ਫਰਨਾਮਾ“ਵਿਚ ਡਾ. ਇੰਦਰਜੀਤ ਪਾਲ, ਮਨਿੰਦਰ ਕੌਰ, ਵਿਜੈ ਕੁਮਾਰ, ਲੈਂਬਰ ਸਿੰਘ, ਨਵਜੋਤ ਕੌਰ ਅਤੇ ਦੀਪਕ ਚੰਦੋਕ ਵੱਲੋਂ ਪੇਸ਼ ਕੀਤੀ। ਟੀਮ ਦੀ ਖੂਬਸੂਰਤ ਅਤੇ ਪ੍ਰਭਾਵਸ਼ਾਲੀ ਅਦਾਕਾਰੀ ਨੇ ਦਰਸ਼ਕਾਂ ਅਤੇ ਜੱਜਾਂ ਦਾ ਮਨ ਮੋਹ ਲਿਆ। ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਪੂਰੀ ਟੀਮ ਦਾ ਭਰਪੂਰ ਸਵਾਗਤ ਕੀਤਾ ਅਤੇ ਸਾਰੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ।।ਪ੍ਰਿੰਸੀਪਲ ਕ੍ਰਿਸ਼ਨ ਚੰਦ ਨੇ ਦੱਸਿਆ ਕਿ ਜਿਵੇਂ ਬੱਚਿਆਂ ਲਈ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ, ਓਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀ ਸਿੱਖਿਅਕ ਸਮਰੱਥਾ ਨੂੰ ਨਿਖਾਰਨ ਲਈ ਅਜਿਹੇ ਮੁਕਾਬਲੇ ਕਰਵਾਏ ਜਾਣਾ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਪਰਵੀਨ ਕੌਰ, ਇੰਦਰਪਾਲ ਸਿੰਘ, ਰਾਮ ਲੁਭਾਇਆ, ਸੁਰਜੀਤ ਸਿੰਘ, ਡਾ. ਇੰਦਰਜੀਤਪਾਲ, ਮੀਨਾਕਸ਼ੀ , ਜਸਵਿੰਦਰ, ਕੁਲਬੀਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਕੌਰ, ਗੀਤਾ ਖੁਰਾਣਾ, ਜਸਵਿੰਦਰ ਸਿੰਘ, ਸੰਜੀਵ ਕੁਮਾਰ, ਸਤਿੰਦਰ ਸੋਢੀ, ਮਨਦੀਪ ਸਿੰਘ, ਦਲਜੀਤ ਸਿੰਘ, ਵਿਜੈ ਕੁਮਾਰ, ਰਣ ਬਹਾਦਰ, ਸਤਵੀਰ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਕੌਰ, ਰਮਨਦੀਪ, ਮਮਤਾ, ਸਰਬਜੀਤ ਕੌਰ, ਰੀਨਾ ਰਾਣੀ, ਰਕੇਸ਼ ਕੁਮਾਰ, ਲੈਂਬਰ ਸਿੰਘ, ਨੀਰੂ ਸ਼ਰਮਾ, ਸੁਨਾਰੀਕਾ ਕੌਲ, ਪਰਮਜੀਤ ਸਿੰਘ, ਸੰਤੋਖ ਸਿੰਘ, ਗੁਰਦੀਪ ਸਿੰਘ, ਬਲਰਾਜ, ਕੰਚਨ, ਨਿਰਮਲ ਕੌਰ, ਵਿਜੈ ਕੁਮਾਰ, ਬਿੱਕਰ ਸਿੰਘ, ਪੂਜਾ ਆਦਿ ਮੌਜੂਦ ਸਨ।