- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਪੂਰੀ ਕਰਨ ਵਾਲੇ ਪੰਜਾਬ ਦੇ 8 ਜ਼ਿਲ੍ਹਿਆਂ 'ਚ ਸ਼ਹੀਦ ਭਗਤ ਸਿੰਘ ਨਗਰ ਸ਼ਾਮਲ-ਗੁਲਪ੍ਰੀਤ ਸਿੰਘ ਔਲਖ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸਆਈਆਰ) 2026 ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ 100 ਫ਼ੀਸਦੀ ਕੰਮ ਮੁਕੰਮਲ ਕਰਦਿਆ ਸੂਬੇ ਦੇ ਉਨ੍ਹਾਂ ਜ਼ਿਲ੍ਹਿਆਂ ਵਿਚ ਆਪਣੀ ਥਾਂ ਬਣਾਈ ਹੈ, ਜਿੱਥੇ ਇਹ ਸਮੁੱਚੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਤੋਂ ਇਲਾਵਾ ਮਾਲੇਰਕੋਟਲਾ, ਮੋਗਾ, ਮਾਨਸਾ, ਤਰਨਤਾਰਨ, ਫਰੀਦਕੋਟ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਨੇ ਵੀ ਐੱਸਆਈਆਰ-2026 ਦੀ ਪ੍ਰਕਿਰਿਆ 100 ਫ਼ੀਸਦੀ ਮੁਕੰਮਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਕਾਰਜ ਨੂੰ ਸੁਚਾਰੂ ਅਤੇ ਸਮੇਂ ਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਅਮਲੇ ਵੱਲੋਂ ਜ਼ਮੀਨੀ ਪੱਧਰ ’ਤੇ ਲਗਾਤਾਰ ਤਾਲਮੇਲ ਨਾਲ ਕੰਮ ਕੀਤਾ ਗਿਆ। ਜਿਨ੍ਹਾਂ ਮਾਮਲਿਆਂ ਵਿਚ ਨੋਟਿਸ ਜਾਰੀ ਹੋਏ ਸਨ ਅਤੇ ਦਸਤਾਵੇਜ਼ ਜਾਂ ਹੋਰ ਕਾਰਵਾਈ ਬਕਾਇਆ ਸੀ, ਉੱਥੇ ਸਬੰਧਿਤ ਬੂਥ ਲੈਵਲ ਅਫਸਰਾਂ ਅਤੇ ਅਧਿਕਾਰੀਆਂ ਵੱਲੋਂ ਵੋਟਰਾਂ ਨਾਲ ਸਿੱਧਾ ਸੰਪਰਕ ਕਰ ਕੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕੀਤੇ ਗਏ ਤਾਂ ਜੋ ਹਰੇਕ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੋਣਾ ਯਕੀਨੀ ਬਕਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪ੍ਰਬੰਧ ਨਾਲ ਵੋਟਰਾਂ ਨੂੰ ਦਸਤਾਵੇਜ਼ ਜਮ੍ਹਾਂ ਕਰਵਾਉਣ ਜਾਂ ਨਿੱਜੀ ਸੁਣਵਾਈ ਲਈ ਬਿਨਾਂ ਲੋੜ ਦਫ਼ਤਰਾਂ ਦੇ ਚੱਕਰ ਲਗਾਉਣ ਤੋਂ ਵੀ ਰਾਹਤ ਮਿਲੀ। ਵੋਟਰ ਸੂਚੀਆਂ ਨਾਲ ਸਬੰਧਿਤ ਸਵਾਲਾਂ ਅਤੇ ਮਾਮਲਿਆਂ ਦੇ ਨਿਪਟਾਰੇ ਲਈ ਜ਼ਿਲ੍ਹਾ ਚੋਣ ਅਫਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫ਼ਤਰਾਂ ਵਿਚ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਬੂਥ ਲੈਵਲ ਅਫਸਰਾਂ, ਡਾਕੂਮੈਂਟ ਵੈਰੀਫਿਕੇਸ਼ਨ ਟੀਮ ਅਤੇ ਸਮੁੱਚੇ ਚੋਣ ਅਮਲੇ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਸਭ ਧਿਰਾਂ ਵੱਲੋਂ ਸਰਗਰਮ ਅਤੇ ਸਕਾਰਾਤਮਕ ਸਹਿਯੋਗ ਸਦਕਾ ਇਹ ਮਹੱਤਵ ਪੂਰਨ ਕੰਮ ਨਿਧਾਰਿਤ ਸਮੇਂ ਤੋਂ ਪਹਿਲਾਂ ਮੁਕੰਮਲ ਹੋ ਸਕਿਆ ਹੈ। ਉੁਨ੍ਹਾਂ ਸਮੁੱਚੀ ਟੀਮ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਸਬੰਧਿਤ ਕੰਮਾਂ ਵਿਚ ਆਪਣੀ ਤਾਲਮੇਲ, ਜ਼ਿੰਮੇਵਾਰੀ ਅਤੇ ਵੋਟਰਾਂ ਤੱਕ ਸਿੱਧੀ ਪਹੁੰਚ ਨੇ ਇਸ ਮੁਹਿੰਮ ਨੂੰ ਸਮੁੱਚੇ ਢੰਗ ਨਾਲ ਪੂਰਾ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ।