- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੁਵਾ ਪਰਿਵਾਰ ਸੇਵਾ ਸਮਿਤੀ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਯੁਵਾ ਪਰਿਵਾਰ ਸੇਵਾ ਸਮਿਤੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਮਨਾਇਆ ਗਿਆ। ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਪ੍ਰਤਿਮਾ ’ਤੇ ਫੁੱਲ-ਮਾਲਾਵਾਂ ਭੇਟ ਕੀਤੀਆਂ। ਸ਼ਰਨਜੀਤ ਸਿੰਘ ਨੇ ਦੱਸਿਆ ਕਿ ਦੇਸ਼ ਨੂੰ ਆਜ਼ਾਦ ਹੋਏ ਕਈ ਦਹਾਕੇ ਹੋ ਗਏ ਹਨ ਪਰ ਸ਼ਹੀਦਾਂ ਦਾ ਸੁਪਨਾ ਅਜੇ ਪੂਰਾ ਨਹੀਂ ਹੋਇਆ ਹੈ। ਅੱਜ ਦੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ, ਸਮਾਜ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਵੱਢਣ ਲਈ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਤਾਂ ਜੋ ਅਸੀਂ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾ ਸਕੀਏ। ਉਨ੍ਹਾਂ।ਦੱਸਿਆ ਕਿ ਭਗਤ ਸਿੰਘ ਦਾ ਜੀਵਨ ਦੇਸ਼ ਭਗਤੀ, ਹਿੰਮਤ ਅਤੇ ਰਾਸ਼ਟਰ ਪ੍ਰਤੀ ਸਮਰਪਣ ਦੀ ਇੱਕ ਪ੍ਰੇਰਨਾਦਾਇਕ ਉਦਾਹਰਣ ਹੈ। ਉਨ੍ਹਾਂ ਨੌਜਵਾਨਾਂ ਵਿਚ ਰਾਸ਼ਟਰੀ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕੀਤੀ ਸੀ। ਇਸ ਮੌਕੇ ਡਾ. ਮਨਜੀਤ ਲੱਧੜ, ਕਮਲ ਕਿਸ਼ੋਰ, ਛਤਰ ਪਾਲ, ਸੰਤੋਖ ਸਿੰਘ, ਜਸਵੀਰ ਰਾਮ, ਹਰਸ਼ ਲੱਧੜ, ਕੁਮਾਰ ਸੈਨ, ਸੋਹਣ ਲਾਲ, ਬਲਜਿੰਦਰ ਸਿੰਘ, ਜਸਪਾਲ ਸਿੰਘ, ਜਸਵੀਰ ਸਿੰਘ, ਸਰਬਜੀਤ ਸਿੰਘ, ਹਿਤੇਸ਼, ਮੇਹਰ ਕੰਨਗੋਤਰਾ, ਪ੍ਰਵੀਨ ਭੌਰਾ, ਨਰਿੰਦਰ ਕੁਮਾਰ ਆਦਿ ਹਾਜ਼ਰ ਸਨ।