style="text-align: justify; "> ਚੰਡੀਗੜ੍ਹ, ਏਜੰਸੀ : ਸਮਾਜਿਕ ਕਾਰਕੁੰਨ ਅਤੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਕੋਵਿਡ-19 ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਅਭੈ ਸਿੰਘ ਸ਼ਹੀਦ ਭਗਤ ਸਿੰਘ ਦੇ ਛੋਟੇ ਭਰਾ ਕੁਲਬੀਰ ਸਿੰਘ ਸੰਧੂ ਦੇ ਬੇਟੇ ਸਨ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਉਨ੍ਹਾਂ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ’ਚ ਉਨ੍ਹਾਂ ਨੇ ਅਭੈ ਸੰਧੂ ਦੇ ਸਮਾਜ ਸੇਵਾ ’ਚ ਨਿਭਾਏ ਕੰਮਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੇ ਪ੍ਰਚਾਰ ਲਈ ਸਖ਼ਤ ਮਿਹਨਤ ਕੀਤੀ। ਉਨ੍ਹਾਂ ਦੇ ਦੋਸਤਾਂ ਤੇ ਨਜ਼ਦੀਕੀਆਂ ਨੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਹੈ।

Posted By: Susheel Khanna