ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ 22 ਨੂੰ
ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ 22 ਨੂੰ
Publish Date: Fri, 13 Mar 2026 05:51 PM (IST)
Updated Date: Sat, 14 Mar 2026 04:07 AM (IST)

ਸਟਾਫ ਰਿਪੋਰਟਰਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਜ਼ਿਲਾ ਖੇਡ ਅਫ਼ਸਰ ਵੰਦਨਾ ਚੌਹਾਨ ਨੇ ਦੱਸਿਆ ਕਿ 22 ਮਾਰਚ 2026 ਦਿਨ ਐਤਵਾਰ ਨੂੰ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ (ਮਹਿਲਾ ਅਤੇ ਪੁਰਸ਼ ਵਰਗ-42 ਕਿਮੀ. 21ਕਿਮੀ, 10 ਕਿਮੀ, 05 ਕਿਮੀ ਆਯੋਜਿਤ ਕੀਤੀ ਜਾ ਰਹੀ ਹੈ। ਜਿਸ ਵਿਚ ਨੈਸ਼ਨਲ ਅਤੇ ਇੰਟਰਨੈਸ਼ਨਲ ਖਿਡਾਰੀ ਵੀ ਹਿੱਸਾ ਲੈ ਰਹੇ ਹਨ। ਇਸ ਮੈਰਾਥਨ ਵਿਚ ਹਿੱਸਾ ਲੈਣ ਵਾਲੇ ਰਨਰਜ਼ ਨੂੰ ਪਾਰਟੀਸਿਪੇਸ਼ਨ ਮੈਡਲ, ਸਰਟੀਫਿਕੇਟ, ਟੀ-ਸ਼ਰਟ, ਖਾਣਾ ਤੇ ਰਿਫਰੈਸ਼ਮੈਂਟਸ ਦੇ ਨਾਲ-ਨਾਲ ਮੈਡਲ, ਜੇਤੂ ਖਿਡਾਰੀਆਂ ਨੂੰ ਕੈਸ਼ ਪ੍ਰਾਈਜ਼ ਅਤੇ ਅਵਾਰਡਜ਼ ਨਾਲ ਵੀ ਸਨਮਾਨਿਤ ਕੀਤਾ ਜਾਵੇਗਾ। ਮੈਰਾਥਨ ਦਾ ਹਿੱਸਾ ਬਣਨ ਲਈ ਖਿਡਾਰੀਆਂ ਵੱਲੋਂ ਸਭ ਤੋਂ ਪਹਿਲਾਂ www.srsftge.com/landing ਲਿੰਕ ਤੇ ਜਾ ਕੇ ਰਜਿਸਟਰ ਕਰਨਾ ਹੋਵੇਗਾ। ਰਜਿਸਟ੍ਰੇਸ਼ਨ ਕਰਨ ਸਬੰਧੀ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਇਸ ਦੇ ਲਈ ਜ਼ਿਲਾ ਖੇਡ ਦਫਤਰ, ਆਈਟੀਆਈ ਗਰਾਊਂਡ ਨਵਾਂਸ਼ਹਿਰ ਵਿਖੇ ਹੈਲਪ ਡੈਸਕ ਵੀ ਲਗਾਇਆ ਗਿਆ ਹੈ। ਜਿੱਥੇ ਸਮਾਂ 11 ਵਜੇ ਤੋਂ 3 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ। ਤਾਂ ਜੋ ਖਿਡਾਰੀਆਂ ਨੂੰ ਰਜਿਸਟਰੇਸ਼ਨ ਕਰਵਾਉਣ ਵਿਚ ਕੋਈ ਮੁਸ਼ਕਿਲ ਨਾ ਆਵੇ। ਰਜਿਸਰੇਸ਼ਨ ਸਬੰਧੀ ਜਾਣਕਾਰੀ ਲਈ ਰਮਨਦੀਪ ਸਿੰਘ, ਮਨਪ੍ਰੀਤ ਸਿੰਘ, ਮਨਜਿੰਦਰ ਸਿੰਘ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ। ਓਵਰਆਲ ਇੰਚਾਰਜ ਮਲਕੀਤ ਸਿੰਘ ਹਨ।